Big News – ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦਾ ਵੱਡਾ ਭਰਾ ਗ੍ਰਿਫ਼ਤਾਰ

ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਹੈ। ਪੁਲਿਸ ਅਨੁਸਾਰ ਅੰਮ੍ਰਿਤਪਾਲ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਕੋਲੋਂ 5 ਗ੍ਰਾਮ ਆਈਸ ਡਰੱਗ ਬਰਾਮਦ ਹੋਈ ਹੈ।  ਅੰਮ੍ਰਿਤਪਾਲ ਦੇ ਭਰਾ ਨੂੰ ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਨੇੜੇ ਨਾਕੇ ਕੋਲ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਅਰੰਭ ਦਿੱਤੀ ਹੈ।  ਉਧਰ, ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਉਨ੍ਹਾਂ ਨੂੰ ਅਜੇ ਤੱਕ ਪੁਲਿਸ ਨੇ ਕੁੱਝ ਵੀ ਜਾਣਕਾਰੀ ਨਹੀਂ ਦਿੱਤੀ ਹੈ।ਦੱਸ ਦਈਏ ਕਿ ਜਥੇਬੰਦੀ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣਾਂ 2024 ਵਿੱਚ ਖਡੂਰ ਸਾਹਿਬ ਤੋਂ ਚੋਣ ਜਿੱਤੇ ਹਨ। ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਅਤੇ ਐਨਐਸਏ ਲੱਗਿਆ ਹੋਇਆ ਹੈ।

About The Author