ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਹੋਸਟਲ ’ਚ ਵਿਦਿਆਰਥੀ ਨੇ ਲਿਆ ਫਾਹਾ, ਹੋਈ ਮੌਤ

ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਹੋਸਟਲ ਵਿੱਚ ਇੱਕ ਵਿਦਿਆਰਥੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਮ੍ਰਿਤਕ ਵਿਦਿਆਰਥੀ ਦੀ ਪਛਾਣ ਯੋਗੇਸ਼ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਯੋਗੇਸ਼ ਪੈਥੋਲੋਜੀ ਵਿਭਾਗ ਦੇ ਪਹਿਲੇ ਸਾਲ ਦਾ ਵਿਦਿਆਰਥੀ ਸੀ।

ਫਿਲਹਾਲ ਖੁਦਕੁਸ਼ੀ ਕਰਨ ਦਾ ਮਾਮਲੇ ਦੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਪਤਾ ਹੈ। ਇਸ ਦੌਰਾਨ ਲਾਸ਼ ਕੋਲ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਸੁਸਾਇਡ ਨੋਟ ਨਹੀਂ ਮਿਲਿਆ ਹੈ। ਖੈਰ ਮੌਕੇ ’ਤੇ ਪਹੁੰਚੀ ਪੁਲਿਸ ਦੀ ਜਾਂਚ ਕਰ ਰਹੀ ਹੈ।

About The Author