ਪੰਜਾਬ ਦੇ 50 ਹੈੱਡ ਮਾਸਟਰਾਂ ਤੇ ਹੈੱਡ ਮਿਸਟ੍ਰੈਸਾਂ IIM ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ ਹੋਏ ਰਵਾਨਾ : ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 50 ਹੈੱਡਮਾਸਟਰਾਂ ਅਤੇ ਹੈੱਡਮਿਸਟ੍ਰੈਸਾਂ ਦੀ ਟੀਮ ਸਿਖਲਾਈ ਲਈ IIM ਅਹਿਮਦਾਬਾਦ ਲਈ ਰਵਾਨਾ ਹੋ ਗਈ ਹੈ। ਚੰਡੀਗੜ੍ਹ ਹਵਾਈ ਅੱਡੇ ‘ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਟੀਮ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ। ਇਹ ਤੀਜਾ ਬੈਚ ਹੈ ਜਿਸ ਨੂੰ ਸਿਖਲਾਈ ਲਈ ਅਹਿਮਦਾਬਾਦ ਭੇਜਿਆ ਗਿਆ ਹੈ। ਇਹ ਜਾਣਕਾਰੀ ਖੁਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਦਿੱਤੀ ਹੈ।

ਹੁਣ ਪ੍ਰਾਇਮਰੀ ਸਕੂਲਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਦੇ ਲਈ ਪੰਜਾਬ ਸਰਕਾਰ ਨੇ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਨਾਲ ਸਮਝੌਤਾ ਕੀਤਾ ਹੈ। ਇਹ ਸਮਝੌਤਾ ਇਸ ਮਹੀਨੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵਿਚਕਾਰ ਹੋਇਆ ਸੀ।ਪਹਿਲੇ ਬੈਚ ਵਿੱਚ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਿਆ ਜਾਵੇਗਾ। ਇਹ ਸਿਖਲਾਈ ਪ੍ਰੋਗਰਾਮ 3 ਹਫ਼ਤਿਆਂ ਦਾ ਹੋਵੇਗਾ। ਸਿੱਖਿਆ ਵਿਭਾਗ ਨੇ ਇੱਛੁਕ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਆਉਣ ਵਾਲੀਆਂ ਅਰਜ਼ੀਆਂ ਵਿੱਚ ਸ਼ਰਤਾਂ ਪੂਰੀਆਂ ਕਰਨ ਵਾਲਿਆਂ ਨੂੰ ਅੱਗੇ ਭੇਜਿਆ ਜਾਵੇਗਾ। ਇਸ ਤੋਂ ਪਹਿਲਾਂ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ ਸਿੰਗਾਪੁਰ ਤੋਂ ਸਿਖਲਾਈ ਲੈ ਚੁੱਕੇ ਹਨ। ਹਾਲਾਂਕਿ ਉਸ ਸਮੇਂ ਇਸ ਟ੍ਰੇਨਿੰਗ ਨੂੰ ਲੈ ਕੇ ਹੰਗਾਮਾ ਵੀ ਹੋਇਆ ਸੀ।

About The Author