ਅੰਮ੍ਰਿਤਸਰ ‘ਚ ਵੱਡੀ ਵਾਰਦਾਤ

ਅੰਮ੍ਰਿਤਸਰ ਦੀ ਰਾਮਨਗਰ ਕਾਲੋਨੀ ‘ਚ ਵੱਡੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਗੁਰੂ ਨਾਨਕਪੁਰਾ ਦੀ ਗਲੀ ਨੰਬਰ-4 ‘ਚ ਚਾਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ।

ਗੋਲੀ ਲੱਗਣ ਕਾਰਨ ਸੌਰਵ ਸੋਢੀ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਇਸ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਛਾਇਆ ਹੋਇਆ ਹੈ।

ਫਿਲਹਾਲ ਪੁਲਸ ਵੱਲੋਂ ਮੌਕੇ ‘ਤੇ ਪੁੱਜ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

About The Author