ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੀ ਕਰਤਾਰਪੁਰ ਦੀ ਦਾਣਾ ਮੰਡੀ ਵਿਖੇ ਦੁਪਹਿਰ 3 ਵਜੇ ਪਹੁੰਚ ਰਹੇ ਹਨ। ਇਸ ਦੀ ਜਾਣਕਾਰੀ ਕਰਤਾਰਪੁਰ ਹਲਕਾ ਵਿਧਾਇਕ ਬਲਕਾਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਨ ਸੋਮਵਾਰ ਨੂੰ ਲੋਕ ਸਭਾ ਹਲਕਾ ਜਲੰਧਰ ਜ਼ਿਮਨੀ ਚੋਣ ਦੇ ਸਬੰਧ ਵਿੱਚ ਦੁਪਹਿਰ 3 ਵਜੇ ਕਰਤਾਰਪੁਰ ਦਾਣਾ ਮੰਡੀ ਵਿਖੇ ਪਹੁੰਚ ਰਹੇ ਹਨ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਨ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਆ ਰਹੇ ਹਨ। ਜਿੱਥੇ ਉਹ ਇਕ ਰੈਲੀ ਨੂੰ ਸਬੋਧਨ ਕਰਨਗੇ ਉਥੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਨਗੇ।

Users Today : 3