ਕਿਸਾਨਾਂ ਨੇ ਘੇਰਿਆ ਕੈਪਟਨ ਅਮਰਿੰਦਰ ਸਿੰਘ ਦਾ ਮਹਿਲ

ਕਿਸਾਨਾਂ ਨੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਮਹਿਲ ਘੇਰ ਲਿਆ ਹੈ।  ਬੀਕੇਯੂ ਕ੍ਰਾਂਤੀਕਾਰੀ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਅੱਜ ਪਟਿਆਲਾ ਵਿੱਚ ਸਾਬਕਾ ਮੁੱਖ ਮੰਤਰੀ ਤੇ ਬੀਜੇਪੀ ਲੀਡਰ ਕੈਪਟਨ ਅਮਰਿੰਦਰ ਸਿੰਘ ਦਾ ਮਹਿਲ ਘੇਰਿਆ ਹੈ। ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਕਿਸਾਨਾਂ ਦੀ ਮੰਗ ਹੈ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਉਪਰ ਦਰਜ ਪਰਚੇ ਰੱਦ ਕੀਤੇ ਜਾਣ। ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਮੰਤਰੀ ਪਦ ਤੋਂ ਬਰਖਾਸਤ ਕਰਕੇ ਕਾਰਵਾਈ ਕੀਤੀ ਜਾਏ। ਉੱਤਰ ਪ੍ਰਦੇਸ਼ ਵਿੱਚ ਬੀਜੇਪੀ ਦੀ ਸਰਕਾਰ ਦੀ ਸਰਕਾਰ ਹੈ ਪਰ ਲਖੀਮਪੁਰ ਖੀਰੀ ਮਾਮਲੇ ਉੱਪਰ ਸਰਕਾਰ ਖਾਮੋਸ਼ ਹੈ।

ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਨੇ 19 ਨਵੰਬਰ ਨੂੰ ‘ਫਤਿਹ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ 19 ਨਵੰਬਰ ਨੂੰ ਜਿੱਤ ਦਿਵਸ ਵਜੋਂ ਮਨਾਇਆ ਜਾਵੇਗਾ ਕਿਉਂਕਿ ਪਿਛਲੇ ਸਾਲ ਇਸ ਦਿਨ ਕੇਂਦਰ ਸਰਕਾਰ ਨੇ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਹੁਕਮ ਦਿੱਤੇ ਸਨ।

About The Author