ਗੰਨ ਕਲਚਰ ਨੂੰ ਨਹੀਂ ਪਈ ਨੱਥ!

ਪੰਜਾਬ ਪੁਲਿਸ ਸੂਬੇ ਵਿੱਚ ਗੰਨ ਕਲਚਰ ਨੂੰ ਨੱਥ ਨਹੀਂ ਪਾ ਸਕੀ। ਪੁਲਿਸ ਦੀ ਸਖਤੀ ਦੇ ਬਾਵਜੂਦ ਲੋਕ ਸ਼ਰੇਆਮ ਹਥਿਆਰਾਂ ਦਾ ਮੁਜ਼ਹਾਰਾ ਕਰ ਰਹੇ ਹਨ। ਅਜਿਹੀਆਂ ਵੀਡੀਓਜ਼ ਅਕਸਰ ਹੀ ਸਾਹਮਣੇ ਆ ਰਹੀਆਂ ਹਨ। ਤਾਜ਼ਾ ਵੀਡੀਓ ਤਰਨ ਤਾਰਨ ਤੋਂ ਸਾਹਮਣੇ ਆਈ ਹੈ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਇੱਕ ਵਿਆਹ ਸਮਾਗਮ ਦੀ ਹੈ। ਇਸ ਵਿੱਚ 100 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ ਹਨ। ਪੁਲਿਸ ਹੁਣ ਵੀਡੀਓ ਦੇ ਆਧਾਰ ‘ਤੇ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।

ਹਾਸਲ ਜਾਣਕਾਰੀ ਮੁਤਾਬਕ ਤਰਨ ਤਾਰਨ ਦੇ ਪਿੰਡ ਠੱਠੀਆਂ ਤੋਂ ਵਿਆਹ ਸਮਾਗਮ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਤੇ ਦੁਰਵਰਤੋਂ ਦਾ ਮਾਮਲਾ ਸਾਹਮਣੇ ਆਇਆ ਹੈ। ਵਾਇਰਲ ਵੀਡੀਓ ਇੱਕ ਵਿਆਹ ਸਮਾਗਮ ਦੀ ਹੈ ਜਿਸ ਵਿੱਚ ਇੱਕੋ ਸਮੇਂ 100 ਦੇ ਕਰੀਬ ਫਾਇਰ ਕੀਤੇ ਗਏ।

About The Author