ਟਰੈਵਲ ਏਜੰਟ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ

ਬਟਾਲਾ ‘ਚ ਇੱਕ ਟਰੈਵਲ ਏਜੰਟ ਵੱਲੋਂ ਫਾਹਾ ਲੈ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਿਤ ਮਸੀਹ (30) ਵਾਸੀ ਸਿੱਧਵਾ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਟਰੈਵਲ ਏਜੰਟ ਵਜੋਂ ਕੰਮ ਕਰਦਾ ਸੀ ਅਤੇ ਪਿਛਲੇ ਕੁੱਝ ਦਿਨਾਂ ਤੋਂ ਲੈਣ -ਦੇਣ ਵਾਲੇ ਤੰਗ ਕਰਦੇ ਸੀ , ਜਿਸ ਕਰਕੇ ਅਜਿਹਾ ਕਦਮ ਚੁੱਕਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਅਮਿਤ ਪੁਲਿਸ ਲਾਈਨ ਰੋਡ ‘ਤੇ ਟਰੈਵਲ ਏਜੰਟ ਦਾ ਕੰਮ ਕਰਦਾ ਸੀ। ਮੰਗਲਵਾਰ ਸਵੇਰੇ 11 ਵਜੇ ਦੇ ਕਰੀਬ ਉਹ ਆਪਣੇ ਦਫ਼ਤਰ ਗਿਆ ਅਤੇ ਦੇਰ ਸ਼ਾਮ ਆਤਮ ਹੱਤਿਆ ਕਰਨ ਦੀ ਸੂਚਨਾ ਮਿਲੀ।  ਪਰਿਵਾਰਕ ਮੈਂਬਰਾਂ ਅਨੁਸਾਰ ਕੁਝ ਲੋਕ ਅਮਿਤ ਨੂੰ ਪੈਸਿਆਂ ਲਈ ਤੰਗ ਪ੍ਰੇਸ਼ਾਨ ਕਰਦੇ ਸਨ, ਜਿਸ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ ਹੈ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ। ਪੁਲਿਸ ਵੱਲੋਂ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ,ਉਸ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

About The Author