ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਸਕੂਲੀ ਬੱਸ ਹੇਠਾਂ ਆਉਣ ਨਾਲ 5 ਸਾਲਾ ਬੱਚੇ ਦੀ ਮੌ.ਤ

ਗੁਰਦਾਸਪੁਰ ਦੇ ਜ਼ਿਲ੍ਹਾ ਬਟਾਲਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ 5 ਸਾਲਾ ਬੱਚੇ ਦੀ ਸਕੂਲੀ ਬੱਸ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਹਰਜੀਤ ਸਿੰਘ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਹਰਜੀਤ ਸਿੰਘ ਨਰਸਰੀ ਕਲਾਸ ਵਿਚ ਪੜ੍ਹਦਾ ਸੀ ਤੇ ਉਹ ਸੈਂਟਰਲ ਪਲਬਿਕ ਸਕੂਲ ਦਾ ਵਿਦਿਆਰਥੀ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਛੁੱਟੀ ਤੋਂ ਬਾਅਦ ਜਦੋਂ ਸਕੂਲ ਬੱਸ ਦੋਵੇਂ ਬੱਚਿਆਂ ਨੂੰ ਛੱਡਣ ਆਈ ਤਾਂ ਉਹ ਬੱਸ ਤੋਂ ਉਤਰ ਰਹੇ ਸਨ। ਅਜੇ ਉਸ ਦੀ ਧੀ ਬੱਸ ਤੋਂ ਉਤਰੀ ਸੀ ਤੇ ਪੁੱਤਰ ਹਰਕੀਰਤ ਸਿੰਘ ਬੱਸ ਤੋਂ ਉਤਰ ਹੀ ਰਿਹਾ ਸੀ ਕਿ ਡਰਾਈਵਰ ਨੇ ਉਸੇ ਵੇਲੇ ਬੱਸ ਤੋਰ ਲਈ। ਇਸ ਕਾਰਨ ਹਰਜੀਤ ਹੇਠਾਂ ਡਿੱਗ ਗਿਆ ਤੇ ਬੱਸ ਦੀ ਲਪੇਟ ਵਿਚ ਆ ਗਿਆ। ਦਵਿੰਦਰ ਸਿੰਘ ਨੇ ਕਿਹਾ ਕਿ ਡਰਾਈਵਰ ਬੱਸ ਰੋਕਣ ਦੀ ਬਜਾਏ ਭਜਾ ਕੇ ਲੈ ਗਿਆ। ਬੱਸ ਹੇਠਾਂ ਆ ਗਿਆ ਤੇ ਉਸ ਦੀ ਮੌਤ ਹੋ ਗਈ।

ਬੱਚੇ ਦੀ ਮੌਤ ਨਾਲ ਪਰਿਵਾਰ ਨੂੰ ਬਹੁਤ ਵੱਡਾ ਸਦਮਾ ਲੱਗਾ ਹੈ ਤੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਵੱਲੋਂ ਬੱਸ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

About The Author