ਥਾਣਾ ਲਹਿਰਾ ਅਧੀਨ ਆਉਂਦੇ ਪਿੰਡ ਭਾਈ ਕਿ ਪਿਸ਼ੌਰ ਵਿੱਚ ਇੱਕ ਸਨਸਨੀਖੇਜ਼ ਵਾਰਦਾਤ ਵਾਪਰੀ ਹੈ। ਇੱਥੇ ਪ੍ਰੇਮ ਵਿਆਹ ਕਰਨ ਵਾਲੀ ਕੁੜੀ ਦੇ ਪਿਤਾ ਨੇ ਆਪਣੀ ਹੀ ਧੀ ਦੇ ਪਤੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਉਰਫ਼ ਘੋਗੜ (27) ਵਜੋਂ ਹੋਈ ਹੈ। ਲਹਿਰਾਗਾਗਾ ਪੁਲਿਸ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਨੇ ਮ੍ਰਿਤਕ ਦੇ ਭਰਾ ਮਨਜੀਤ ਸਿੰਘ ਪੁੱਤਰ ਹਰਨੈਬ ਸਿੰਘ ਉਰਫ ਨੈਬ ਪੁੱਤਰ ਗੁਰਦਿਆਲ ਸਿੰਘ ਵਾਸੀ ਭਾਈ ਕਿ ਪਿਸ਼ੌਰ ਦੇ ਬਿਆਨ ’ਤੇ ਕੇਸ ਦਰਜ ਕਰ ਕੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਭੇਜ ਦਿੱਤੀ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਭਰਾ ਮਨਜੀਤ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਨੇ ਕਰੀਬ 3 ਸਾਲ ਪਹਿਲਾਂ ਮੁਲਜ਼ਮ ਗੁਰਜੰਟ ਸਿੰਘ ਦੀ ਕੁੜੀ ਰਜਨੀ ਕੌਰ ਨਾਲ ਪ੍ਰੇਮ ਵਿਆਹ ਕਰਵਾਇਆ ਸੀ, ਜਿਸ ਕਾਰਨ ਰਜਨੀ ਕੌਰ ਦਾ ਪਰਿਵਾਰ ਗੁਰਦੀਪ ਤੋਂ ਨਾਰਾਜ਼ ਸੀ। ਬੀਤੇ ਸ਼ਾਮ ਮਨਜੀਤ ਸਿੰਘ ਸਮੇਤ ਆਪਣੇ ਭਰਾ ਗੁਰਦੀਪ ਸਿੰਘ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਭਾਈ ਕਿ ਪਿਸ਼ੌਰ ਠੇਕੇ ਤੇ ਗਿਆ ਸੀ। ਇਸ ਦੌਰਾਨ ਗੁਰਜੰਟ ਸਿੰਘ ਨੇ ਗੁਰਦੀਪ ਸਿੰਘ ਉਰਫ ਘੋਗੜ ‘ਤੇ ਹਮਲਾ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ।ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸੀ ਦੀ ਟੀਮ ਵਾਰਦਾਤ ਵਾਲੀ ਥਾਂ ‘ਤੇ ਪਹੁੰਚੀ। ਇੱਥੇ ਗੁਰਦੀਪ ਸਿੰਘ ਦੀ ਦੇਹ ਮਿਲੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਜ਼ੇਰੇ-ਦਫ਼ਾ 103, 3 (5)191(3) ਬੀਐੱਨਐੱਸ ਗੁਰਜੰਟ ਸਿੰਘ ਵਾਸੀ ਭਾਈ ਕਿ ਪਿਸ਼ੌਰ ਸਮੇਤ ਨਾਮਾਲੂਮਕੁਝ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਗੁਰਜੰਟ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ।

Users Today : 0