ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਗਰਮੀ ਕੱਢੇਗੀ ਵੱਟ

ਪੰਜਾਬ ‘ਚ ਕਈ ਥਾਵਾਂ ‘ਤੇ ਹਲਕੀ ਬੱਦਲਵਾਈ ਕਾਰਨ ਪਾਰੇ ‘ਚ ਵਾਧਾ ਹੋ ਰਿਹਾ ਹੈ। ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਆਉਣ ਵਾਲੇ ਦਿਨਾਂ ‘ਚ ਮੌਸਮ ਖੁਸ਼ਕ ਰਹੇਗਾ ਅਤੇ ਇਸ ਹਫ਼ਤੇ ਦੇ ਅਖ਼ੀਰ ਤੱਕ ਪਾਰਾ 3 ਤੋਂ 5 ਡਿਗਰੀ ਸੈਲਸੀਅਸ ਤੱਕ ਵੱਧ ਸਕਦਾ ਹੈ।

ਬੀਤੇ ਦਿਨ ਤਾਪਮਾਨ ਵਿਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਇਹ ਔਸਤਨ ਤਾਪਮਾਨ ਨਾਲੋਂ ਹਾਲੇ ਵੀ 1.8 ਡਿਗਰੀ ਸੈਲਸੀਅਸ ਘੱਟ ਹੈ।

ਸੂਬੇ ‘ਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ 38.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜਦ ਕਿ ਸਭ ਤੋਂ ਘੱਟ ਤਾਪਮਾਨ ਹੁਸ਼ਿਆਰਪੁਰ ਦਾ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

About The Author