ਪੰਜਾਬ ‘ਚ ਕਿਤੇ ਘੁੰਮਣ ਦਾ ਪਲਾਨ ਬਣਾ ਰਹੇ ਹੋ ਤਾਂ ਜ਼ਰੂਰ ਜਾਣ ਲਓ ਮੌਸਮ ਦੀ ਅਪਡੇਟ

Punjab : ਜੇਕਰ ਤੁਸੀਂ ਵੀ ਪੰਜਾਬ ‘ਚ ਕਿਸੇ ਥਾਂ ‘ਤੇ ਘੁੰਮਣ ਦਾ ਪਲਾਨ ਬਣਾ ਰਹੇ ਹੋ ਤਾਂ ਤੁਹਾਨੂੰ ਦੱਸ ਦੇਈਏ ਕਿ ਅਗਲੇ 3 ਦਿਨਾਂ ਤੱਕ ਪੰਜਾਬ ਦੇ ਕਈ ਹਿੱਸਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਪੰਦਰਵਾੜੇ ਦੌਰਾਨ ਪਏ ਮੀਂਹ ਤੋਂ ਬਾਅਦ ਪੰਜਾਬ ‘ਚ ਤਾਪਮਾਨ ’ਚ ਕਾਫੀ ਕਮੀ ਆਈ ਹੈ।

ਆਉਣ ਵਾਲੇ 3 ਦਿਨਾਂ ਦੌਰਾਨ ਸੂਬੇ ’ਚ ਕਈ ਜਗ੍ਹਾ ਮੀਂਹ ਪੈਣ ਦੀ ਸੰਭਾਵਨਾ ਹੈ। ਬੀਤੇ ਦਿਨ ਤਾਪਮਾਨ ਵਿਚ 3.4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਹਲਾਕਿ ਇਹ ਔਸਤਨ ਨਾਲੋਂ 5.8 ਡਿਗਰੀ ਸੈਲਸੀਅਸ ਘੱਟ ਹੈ। ਪੰਜਾਬ ’ਚ ਸਭ ਤੋ ਵੱਧ ਤਾਪਮਾਨ 34.8 ਡਿਗਰੀ ਸੈਲਸੀਅਸ ਪਟਿਆਲਾ ਦਾ ਦਰਜ ਕੀਤਾ ਗਿਆ ਹੈ।

ਸਭ ਤੋਂ ਘੱਟ ਤਾਪਮਾਨ ਬਲਾਚੌਰ (ਸ਼ਹੀਦ ਭਗਤ ਸਿੰਘ ਨਗਰ) ਦਾ 16.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਕੁੱਝ ਦਿਨ ਬੱਦਲਵਾਈ ਬਣੀ ਰਹੇਗੀ ਪਰ 9 ਮਈ ਤੋਂ ਬਾਅਦ ਮੌਸਮ ਖੁਸ਼ਕ ਹੋਣ ਦੀ ਸੰਭਾਵਨਾ ਹੈ।

About The Author