ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦਾ ਹੋਇਆ ਦੇਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 2 ਵਜੇ ਸੈਕਟਰ-25 ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ। ਦੱਸ ਦੇਈਏ ਕਿ ਅਨੁਰਾਗ ਵਰਮਾ ਪੰਜਾਬ ਦੇ 42ਵੇਂ ਮੁੱਖ ਸਕੱਤਰ ਉਹ ਵੀ ਕੇ ਜੰਜੂਆ ਦੇ ਰਿਟਾਇਰ ਹੋਣ ਦੇ ਬਾਅਦ ਮੁੱਖ ਸਕੱਤਰ ਬਣੇ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ-ਪੰਜਾਬ ਸਰਕਾਰ ‘ਚ ਮੇਰੇ ਮੁੱਖ ਸਕੱਤਰ ਵਜੋਂ ਸੇਵਾ ਨਿਭਾ ਰਹੇ ਅਨੁਰਾਗ ਵਰਮਾ ਜੀ ਦੇ ਸਤਿਕਰੋਯਗ ਪਿਤਾ ਜੀ ਪ੍ਰੋਫੈਸਰ ਬੀ. ਸੀ. ਵਰਮਾ ਜੀ ਦੇ ਅਕਾਲ ਚਲਾਣੇ ਬਾਰੇ ਸੁਣਕੇ ਬੇਹੱਦ ਦੁੱਖ ਹੋਇਆ… ਦੁਖਦ ਘੜੀ ਵਿਚ ਪਰਿਵਾਰ ਦੇ ਨਾਲ ਹਾਂ…. ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿਛੜੀ ਰੂਹ ਨੂੰ ਚਰਨਾਂ ਵਿਚ ਥਾਂ ਦੇਣ ਤੇ ਪਰਿਵਾਰ ਸਣੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਹੌਸਲਾ ਹਿੰਮਤ ਬਖਸ਼ਣ… ਪੂਰੇ ਵਰਮਾ ਪਰਿਵਾਰ ਨਾਲ ਦਿਲੋਂ ਹਮਦਰਦੀ…. ਵਾਹਿਗੁਰੂ ਵਾਹਿਗੁਰੂ

About The Author