ਲੁਧਿਆਣਾ: ਜੋਧੇਵਾਲ ਬਸਤੀ ਨੇੜੇ ਕੈਲਾਸ਼ ਨਗਰ ਰੋਡ ‘ਤੇ ਜੀਨਸ ਪੈਂਟ ਦੀ ਫੈਕਟਰੀ ‘ਚ ਅੱਗ ਲੱਗ ਗਈ। ਫੈਕਟਰੀ ਵਿੱਚ ਅੱਗ ਲੱਗੀ ਤਾਂ ਫੈਕਟਰੀ ਵਿੱਚ ਕੰਮ ਕਰਦੇ ਮਜ਼ਦੂਰਾਂ ਵਿੱਚ ਹਫੜਾ-ਦਫੜੀ ਮੱਚ ਗਈ। ਫੈਕਟਰੀ ਕਰਮਚਾਰੀਆਂ ਦਾ ਰੌਲਾ ਸੁਣ ਕੇ ਇਲਾਕੇ ਦੇ ਲੋਕ ਇਕੱਠੇ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।
ਇਲਾਕਾ ਵਾਸੀਆਂ ਨੇ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਦੱਸਿਆ ਜਾ ਰਿਹਾ ਹੈ ਕਿ ਅੱਗ ਫੈਕਟਰੀ ਦੇ ਗਰਾਊਂਡ ਫਲੋਰ ‘ਤੇ ਲੱਗੀ। ਇਲਾਕੇ ਦੇ ਲੋਕਾਂ ਨੇ ਵੀ ਅੱਗ ਬੁਝਾਉਣ ਲਈ ਕਾਫੀ ਮੁਸ਼ੱਕਤ ਕੀਤੀ। ਫੈਕਟਰੀ ਦਾ ਬਹੁਤ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।

Users Today : 14