ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਨੇ ਇੱਕ ਵਾਰ ਫਿਰ ਸਰਹੱਦੀ ਖੇਤਰ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਟੀਮ ਨੇ ਪਠਾਨਕੋਟ ਤੋਂ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਦੇ ਕਬਜ਼ੇ ’ਚੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਇਸ ਤੋਂ ਇਲਾਵਾ 2 ਪਿਸਤੌਲ, 4 ਮੈਗਜ਼ੀਨ ਅਤੇ 180 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਡੀਜੀਪੀ ਪੰਜਾਬ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।

Users Today : 14