ਬੇਕਾਬੂ ਕਾਰ ਦਰਖਤ ਨਾਲ ਟਕਰਾਈ, ਪੁਲਿਸ ਮੁਲਾਜ਼ਮ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਕਪੂਰਥਲਾ : ਬੀਤੀ ਦੇਰ ਰਾਤ ਕਰੀਬ ਦੋ ਵਜੇ ਜਲੰਧਰ ਤੋਂ ਪਰਤ ਰਹੇ ਗੱਡੀ ’ਤੇ ਸਵਾਰ ਦੋ ਨੌਜਵਾਨਾਂ ਦੀ ਤੇਜ਼ ਰਫ਼ਤਾਰ ਕਰੇਟਾ ਕਾਰ ਬੇਕਾਬੂ ਹੋ ਕੇ ਦਰਖਤ ਨਾਲ ਟਕਰਾ ਗਈ। ਇਸ ਹਾਦਸੇ ਵਿਚ ਇਕ ਨੌਜਵਾਨ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਜਦਕਿ ਦੂਜਾ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ।

ਜਾਣਕਾਰੀ ਮੁਤਾਬਕ ਥਾਣਾ ਕੋਤਵਾਲੀ ਵਿਚ ਤਾਇਨਾਤ ਅਕਾਸ਼ਦੀਪ ਸਿੰਘ ਆਪਣੇ ਵਿਦੇਸ਼ ਤੋਂ ਆਏ ਦੋਸਤ ਨਾਲ ਜਲੰਧਰ ਤੋਂ ਘਰ ਪਰਤ ਰਿਹਾ ਸੀ। ਜਦੋਂ ਉਹ ਸੁਲਤਾਨਪੁਰ ਲੋਧੀ ਨੇੜੇ ਰਮਣੀਕ ਚੌਕ ਪੁੱਜੇ ਤਾਂ ਕਾਰ ਬੇਕਾਬੂ ਹੋ ਕੇ ਦਰਖਤ ਨਾਲ ਟਕਰਾਈ, ਜਿਸ ਨਾਲ ਪੁਲਿਸ ਮੁਲਾਜ਼ਮ ਅਕਾਸ਼ਦੀਪ ਦੀ ਮੌਕੇ ’ਤੇ ਮੌਤ ਹੋ ਗਈ ਤੇ ਉਸ ਦਾ ਦੋਸਤ ਰਣਜੋਧ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ।

About The Author