ਅੱਜ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ ਨਵਜੋਤ ਸਿੰਘ ਸਿੱਧੂ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਜ਼ਾ ਪੂਰੀ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਏ ਸਨ ਉਨ੍ਹਾਂ ਨੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਾਣ ਲਈ ਕਿਹਾ ਸੀ। ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਵੀ ਜਾਣਕਾਰੀ ਦਿੱਤੀ ਸੀ ਕਿ ਅੱਜ ਤਿੰਨ ਅਪ੍ਰੈਲ ਨੂੰ ਦੁਪਹਿਰ 2 ਵਜੇ ਪਿੰਡ ਮੂਸੇ ਪਹੁੰਚ ਕੇ ਬਲਕੌਰ ਸਿੰਘ ਨਾਲ ਦੁੱਖ ਸਾਂਝਾ ਕਰਨਗੇ।

About The Author