ਵੱਡੀ ਖਬਰ, ਘਰ ‘ਚ ਵੜਕੇ ਦੋ ਲੁਟੇਰਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ, ਇਕ ਜ਼ਖ਼ਮੀ

ਰਈਆ (ਕੁਲਪ੍ਰੀਤ ਸਿੰਘ): ਦੋ ਲੁਟੇਰਿਆਂ ਨੇ ਅੱਜ ਸਵੇਰੇ ਕਸਬਾ ਰਈਆ ਵਿਖੇ ਘਰ ਵਿੱਚ ਵੜ ਕੇ ਗੋਲੀ ਚਲਾ ਦਿੱਤੀ। ਜਿਸ ਨਾਲ ਇਕ ਵਿਅਕਤੀ ਦੇ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ। ਜ਼ਖਮੀ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਚ ਭਰਤੀ ਕਰਵਾਇਆ ਗਿਆ। ਇਸ ਵਾਰਦਾਤ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ਨਿਚਰਵਾਰ ਸਵੇਰੇ ਦੋ ਲੁਟੇਰਿਆਂ ਨੇ ਘਰ ਦਾ ਦਰਵਾਜ਼ਾ ਖੜਕਾਇਆ। ਲੁਟੇਰਿਆਂ ਨੇ ਘਰ ਵਿਚ ਦਾਖਲ ਹੁੰਦਿਆਂ ਹੀ ਸਾਰੇ ਪਰਿਵਾਰ ਨੂੰ ਬੰਦੀ ਬਣਾ ਲਿਆ ਜਦੋਂ ਪਰਿਵਾਰ ਨੇ ਇਸ ਦਾ ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਪਰਿਵਾਰ ਦੇ ਇਕ ਮੈਂਬਰ ਉੱਤੇ ਗੋਲੀ ਚਲਾ ਦਿੱਤੀ। ਇਸ ਘਟਨਾ ਵਿਚ ਯੁਵਰਾਜ ਪੁੱਤਰ ਰਵੀ ਕੁਮਾਰ ਜ਼ਖਮੀ ਹੋ ਗਿਆ। ਜਿਸ ਨੂੰ ਬਾਬਾ ਬਕਾਲਾ ਸਾਹਿਬ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ। ਮੌਕੇ ਤੋਂ ਲੁਟੇਰੇ ਦੋ ਮੋਬਾਈਲ ਲੈ ਕੇ ਫਰਾਰ ਹੋ ਗਏ। ਰੌਲਾ ਪਾਉਣ ਉੱਤੇ ਲੋਕ ਇਕੱਠੇ ਹੋ ਗਏ ਤੇ ਜ਼ਖਮੀ ਨੂੰ ਹਸਪਤਾਲ ਵਿੱਚ ਪਹੁੰਚਾਇਆ ਨਾਲ ਹੀ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ਉੱਤੇ ਪਹੁੰਚੇ ਡੀਐਸਪੀ ਬਾਬਾ ਬਕਾਲਾ ਸਾਹਿਬ ਹਰਕ੍ਰਿਸ਼ਨ ਸਿੰਘ, ਐਸਐਚਓ ਬਿਆਸ ਯਾਦਵਿੰਦਰ ਸਿੰਘ ਤੇ ਚੌਂਕੀ ਇੰਚਾਰਜ ਰਈਆ ਰਘਬੀਰ ਸਿੰਘ ਨੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

About The Author