ਦਰੱਖਤ ਨਾਲ ਟਕਰਾਈ ਕਾਰ, ਸੜਕ ਹਾਦਸੇ ‘ਚ ਜਲੰਧਰ ਵਾਸੀ ਪਤੀ-ਪਤਨੀ ਦੀ ਮੌਤ

ਫਿਰੋਜ਼ਪੁਰ ਵਿਚ ਕੱਚਾ ਜ਼ੀਰਾ ਰੋਡ ਕੋਲ ਹੋਏ ਹਾਦਸੇ ਵਿਚ ਬਾਈਕ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਮਿਤ ਕੁਮਾਰ ਤੇ ਸੋਨੀਆ ਵਾਸੀ ਇਨਕਮ ਟੈਕਸ ਕਾਲੋਨੀ ਜਲੰਧਰ ਵਜੋਂ ਹੋਈ ਹੈ। ਹਾਦਸਾ ਉਸ ਸਮੇਂ ਹੋਇਆ ਜਦੋਂ ਦੋਵੇਂ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲ ਕੇ ਵਾਪਸ ਪਰਤ ਰਹੇ ਸਨ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ।

ਫਿਰੋਜ਼ਪੁਰ ਥਾਣੇ ਦੇ ਇੰਚਾਰਜ ਇੰਸਪੈਕਟਰ ਰਵੀ ਕੁਮਾਰ ਨੇ ਦੱਸਿਆ ਕਿ ਹਾਦਸੇ ਦਾ ਕਾਰਨ ਓਵਰਸਪੀਡ ਹੈ। ਬਾਈਕ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਟਕਰਾ ਗਈ। ਅਮਿਤ ਤੇ ਸੋਨੀਆ ਫਿਰੋਜ਼ਪੁਰ ਸ਼ਹਿਰ ਦੀ ਬੇਦੀ ਕਾਲੋਨੀ ਵਿਚ ਰਹਿਣ ਵਾਲੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਜਲੰਧਰ ਤੋਂ ਆਏ ਸਨ। ਪਰਤਦੇ ਸਮੇਂ ਦੋਵੇਂ ਹਾਦਸੇ ਦਾ ਸ਼ਿਕਾਰ ਹੋ ਗਏ ਤੇ ਉਨ੍ਹਾਂ ਦੀ ਜਾਨ ਚਲੀ ਗਈ।ਇੰਸਪੈਕਟਰ ਰਵੀ ਮੁਤਾਬਕ ਕਾਨੂੰਨੀ ਕਾਰਵਾਈ ਕਰਨ ਤੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਉਣ ਦੇ ਬਾਅਦ ਲਾਸ਼ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ ਹੈ ਜਿਸ ਥਾਂ ‘ਤੇ ਹਾਦਸਾ ਵਾਪਰਿਆ, ਉਸ ਬਾਰੇ ਲੋਕਾਂ ਦਾ ਕਹਿਣਾ ਹੈ ਕਿ ਉਥੇ ਸੜਕ ਤੋਂ ਉਚਾ ਸੀਵਰੇਜ ਬਣਿਆ ਹੋਇਆ ਹੈ ਜਿਸ ਕਾਰਨ ਅਕਸਰ ਹਾਦਸੇ ਹੁੰਦੇ ਰਹਿੰਦੇ ਹਨ ਤੇ ਹੁਣ ਤੱਕ ਕਈ ਲੋਕਾਂ ਨੂੰ ਗੰਭੀਰ ਸੱਟਾਂ ਲੱਗ ਚੁੱਕੀਆਂ ਹਨ।

 

 

hacklink al hack forum organik hit kayseri escort deneme bonusu veren sitelerSnaptikgrandpashabetescort1xbet girişjojobet 1023 com girissahabetbets10porn sexpadişahbetpadişahbetbetgarantiselçuksportscasibom