ਪੰਜਾਬ ਅੰਦਰ ਡੇਂਗੂ ਨੇ ਦਸਤਕ ਦਿੱਤੀ ਹੈ ਜਿਸ ਦੇ ਚਲਦਿਆਂ ਲਗਾਤਾਰ ਡੇਂਗੂ ਦੇ ਮਰੀਜ਼ਾਂ ਵਿੱਚ ਇਜਾਫ਼ਾ ਹੋ ਰਿਹਾ ਹੈ। ਬਠਿੰਡਾ ਜ਼ਿਲ੍ਹੇ ਅੰਦਰ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਡੇਂਗੂ ਨੂੰ ਦੇਖਦੇ ਹੋਏ ਪੁਖਤਾ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਉੱਥੇ ਹੀ ਜ਼ਿਲ੍ਹੇ ਅੰਦਰ ਸਾਲ 2023 ਦੌਰਾਨ ਹੁਣ ਤੱਕ 75 ਮਾਮਲੇ ਸਾਹਮਣੇ ਆਏ ਹਨ ਜਦਕਿ 7 ਐਕਟਿਵ ਕੇਸ ਹਨ ਅਤੇ ਦੋ ਮਰੀਜ਼ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਭਰਤੀ ਹਨ। ਸਿਵਲ ਹਸਪਤਾਲ ਬਠਿੰਡਾ ਦੇ ਡੇਂਗੂ ਵਾਰਡ ਵਿੱਚ ਦਾਖਲ ਡੇਂਗੂ ਦੇ ਮਰੀਜ਼ਾਂ ਨੇ ਸਿਹਤ ਵਿਭਾਗ ਦੇ ਪ੍ਰਬੰਧਾਂ ’ਤੇ ਸਵਾਲੀਆ ਨਿਸ਼ਾਨ ਖੜੇ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਤ ਦੀ ਗਰਮੀ ਵਿੱਚ ਦਾਖਿਲ ਮਰੀਜ਼ਾਂ ਲਈ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਹੋਏ ਹਨ। ਉਨ੍ਹਾਂ ਨੂੰ ਟੈਸਟ ਵੀ ਬਾਹਰੋ ਕਰਵਾਉਣੇ ਪੈ ਰਹੇ ਹਨ। ਨਾਲ ਹੀ ਹਸਪਤਾਲ ਵਿੱਚ ਹੋ ਰਹੀਆਂ ਚੋਰੀਆਂ ਤੋਂ ਵੀ ਮਰੀਜ਼ ਪਰੇਸ਼ਾਨ ਨਜ਼ਰ ਆਏ। ਦੂਜੇ ਪਾਸੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਾਰ ਡੇਂਗੂ ਦੇ ਮਰੀਜ਼ ਲੈ ਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਇਸ ਵਾਰ ਡੇਂਗੂ ਦੇ ਜਨਵਰੀ ਮਹੀਨੇ ਤੋਂ ਲੈ ਕੇ ਜਨਵਰੀ ਮਹੀਨੇ ਤੋਂ ਲੈਕੇ ਹੁਣ ਤੱਕ 75 ਮਰੀਜ਼ ਸਾਹਮਣੇ ਆਏ ਹਨ ਜਿੰਨਾ ਵਿਚੋਂ 7 ਐਕਟਿਵ ਹਨ। ਅਤੇ ਦੋ ਮਰੀਜ਼ ਸਿਵਲ ਹਸਪਤਾਲ ਵਿੱਚ ਦਾਖਲ ਹਨ।
ਉਨ੍ਹਾਂ ਦੱਸਿਆ ਕਿ ਇਸ ਬਾਰੇ ਜ਼ਿਆਦਾ ਮਰੀਜ਼ ਘਰਾਂ ਵਿਚ ਦਵਾਈ ਲੈ ਕੇ ਠੀਕ ਹੋ ਰਹੇ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਘਰਾਂ ਵਿੱਚ ਸਾਫ਼ ਸਫਾਈ ਦਾ ਪੁਖਤਾ ਪ੍ਰਬੰਧ ਰੱਖਿਆ ਜਾਵੇ ਅਤੇ ਘਰਾਂ ਵਿੱਚ ਪਾਣੀ ਨੂੰ ਇਕੱਠਾ ਨਾ ਹੋਣ ਦਿੱਤਾ ਜਾਵੇ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਪੂਰੀ ਬਾਜੂ ਦੇ ਕੱਪੜੇ ਪਾ ਕੇ ਰੱਖਣ ਦੀ ਅਪੀਲ ਕੀਤੀ।