05/19/2024 3:43 PM

CM ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਅਚਾਨਕ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਚੰਡੀਗੜ੍ਹ ਵਿੱਚ ਇਹ ਬੈਠਕ ਠੀਕ ਥੋੜ੍ਹੀ ਦੇਰ ਬਾਅਦ ਸ਼ੁਰੂ ਹੋ ਜਾਵੇਗੀ। ਵੈਸੇ ਇਹ ਮੀਟਿੰਗ ਦਾ ਸਮਾਂ ਸਵੇਰੇ 10 ਵਜੇ ਦੱਸਿਆ ਗਿਆ ਹੈ ਅਤੇ ਇਹ ਬੈਠਕ ਸੀਐਮ ਭਗਵੰਤ ਮਾਨ ਨੇ ਆਪਣੀ ਚੰਡੀਗੜ੍ਹ ਵਿਖੇ ਸਰਕਾਰੀ ਰਿਹਾਇਸ਼ ‘ਤੇ ਸੱਦੀ ਹੈ। ਮੰਨਿਆ ਜਾਂ ਰਿਹਾ ਹੈ ਕਿ ਅੱਜ ਮਾਨ ਸਰਕਾਰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ਨੂੰ ਲੈ ਕੇ ਕੋਈ ਫੈਸਲਾ ਕਰ ਸਕਦੀ ਹੈ।

ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖ਼ਬਰ ਹੈ ਕਿ ਅੱਜ ਦੁਪਹਿਰ 12 ਵਜੇ ਤੋਂ ਪਹਿਲਾਂ ਪਹਿਲਾਂ ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਬਣਾਉਣ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸ ਬੈਠਕ ਵਿੱਚ ਪੰਜਾਬ ਦੇ ਮੌਜੂਦਾ ਸਿਆਸੀ ਹਲਾਤਾਂ ‘ਤੇ ਕੀ ਵਿਚਾਰ ਚਰਚਾ ਕੀਤੀ ਜਾਵੇਗੀ। ਵਿਨੋਦ ਘਈ ਨੇ ਕੱਲ੍ਹ ਸ਼ਾਮ ਹੀ ਐਡਵੋਕੇਟ ਜਨਰਲ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਸਰਕਾਰ ਉਹਨਾ ਦੇ ਅਸਤੀਫ਼ੇ ਨੂੰ ਮਨਜ਼ੂਰ ਕਰਨ ਸਬੰਧੀ ਵੀ ਕੈਬਨਿਟ ਦੀ ਮੀਟੰਗ ਵਿੱਚ ਵਿਚਾਰ ਕਰੇਗੀ।

ਬੀਤੇ ਦਿਨ ਜੋਂ SYL ਨੂੰ ਲੈ ਕੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਟਿੱਪਣੀ ਕੀਤੀ ਹੈ। ਉਸ ਬਾਰੇ ਵੀ ਮਾਨ ਸਰਕਾਰ ਮੰਥਨ ਕਰੇਗੀ। ਵਿਰੋਧੀ ਧਿਰਾਂ ਲਗਾਤਾਰ ਪੰਜਾਬ ਸਰਕਾਰ ਨੂੰ SYL ਮੁੱਦੇ ‘ਤੇ ਘੇਰ ਰਹੀਆਂ ਹਨ ਕਿ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇਸ ਕੇਸ ਦੀ ਚੰਗੀ ਤਰ੍ਹਾਂ ਪੈਰਵਾਈ ਨਹੀਂ ਕੀਤੀ।

ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੀ ਵਿਚਾਰ ਚਰਚਾ ਹੋਵੇਗੀ। SGPC ਚੋਣਾਂ ਲਈ ਵੋਟਰ ਸੂਚੀ ਤਿਆਰ ਕਰਨ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਟਵੀਟ ਕਰਕੇ ਦੱਸਿਆ ਸੀ ਕਿ ਵੋਟਾ ਬਣਾਉਣ ਦੀ ਪ੍ਰਕੀਰਿਆ 21 ਅਕਤੂਬਰ ਤੋਂ ਸ਼ੁਰੂ ਹੋਣ ਜਾਰ ਹੀ ਹੈ ਤਾਂ ਇਸ ਬਾਬਤ ਵੀ ਕੈਬਨਿਟ ਵਿਚਾਰ ਕਰ ਸਕਦੀ ਹੈ।

Related Posts