ਨਸ਼ਾ ਤਸਕਰਾਂ ਵਿਰੁੱਧ ਕਾਰਵਾਈ, ਤਸਕਰ ਦੀ 22 ਲੱਖ ਦੀ ਨਜਾਇਜ਼ ਜਾਇਦਾਦ ਫਰੀਜ਼

ਪੰਜਾਬ ਸਰਕਾਰ ਅਤੇ ਡੀਜੀਪੀ ਦੀਆਂ ਹਦਾਇਤਾਂ ‘ਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ SSP ਦੀਪਕ ਹਿਲੋਰੀ ਦੇ ਨਿਰਦੇਸ਼ਾਂ ਹੇਠ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਪੁਲਿਸ ਨੇ ਅਰਸ਼ਦੀਪ ਕੁਮਾਰ ਵਾਸੀ ਪਿੰਡ ਫਿਰੋਜ਼ਸ਼ਾਹ ਕੋਲੋਂ 2500 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਥਾਣਾ ਘੱਲਖੁਰਦ ਵਿੱਚ ਕੇਸ ਦਰਜ ਕੀਤਾ ਸੀ, ਜੋ ਅਦਾਲਤ ਵਿੱਚ ਵਿਚਾਰ ਅਧੀਨ ਹੈ।

ਪੁਲਿਸ ਅਧਿਕਾਰੀਆਂ ਵੱਲੋਂ ਮੁਲਜ਼ਮ ਦੀ 22,00,000 ਰੁਪਏ ਦੀ ਗੈਰ-ਕਾਨੂੰਨੀ ਜਾਇਦਾਦ ਨੂੰ ਜ਼ਬਤ ਕਰ ਲਿਆ ਗਿਆ ਹੈ। ਐਤਵਾਰ ਨੂੰ DSP ਦਿਹਾਤੀ ਸੰਦੀਪ ਸਿੰਘ, ਘੱਲਖੁਰਦ ਥਾਣਾ ਇੰਚਾਰਜ ਗੁਰਜੰਟ ਸਿੰਘ ਵੱਲੋਂ ਅਰਸ਼ਦੀਪ ਦੇ ਘਰ ਦੇ ਬਾਹਰ ਨੋਟਿਸ ਲਗਾ ਦਿੱਤਾ ਹੈ। ਇਸ ਦੇ ਨਾਲ ਹੀ 13 ਸਮੱਗਲਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਫਰੀਜ਼ ਕਰਨ ਦੇ ਹੁਕਮ ਸਬੰਧਤ ਅਥਾਰਟੀ ਨਵੀਂ ਦਿੱਲੀ ਨੂੰ ਭੇਜ ਦਿੱਤੇ ਗਏ ਹਨ।

About The Author