ਸੀਐਮ ਭਗਵੰਤ ਮਾਨ ਵੱਲੋਂ ਕਾਲਜਾਂ ਤੇ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ ਵੱਡਾ ਤੋਹਫਾ

ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀ ਦੇ ਅਧਿਆਪਕਾਂ ਲਈ ਯੂਜੀਸੀ ਦਾ (7ਵਾਂ) ਸੋਧਿਆ ਤਨਖਾਹ ਸਕੇਲ ਲਾਗੂ ਹੋ ਗਿਆ ਹੈ। ਮੁੱਖ ਮੰਤਰੀ ਨੇ ਅਧਿਆਪਕਾਂ ਦੀ ਪੁਰਾਣੀ ਮੰਗ ਪੂਰੀ ਕਰ ਦਿੱਤੀ ਹੈ। ਇਸ ਤੋਂ ਇਲਾਵਾ ਗੈਸਟ ਫੈਕਲਟੀ ਰੱਖਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। ਸਰਕਾਰ ਨੇ ਕੰਮ ਕਰ ਰਹੇ ਗੈਸਟ ਫੈਕਲਟੀ ਦੀ ਤਨਖਾਹ ਵੀ ਵਧਾ ਦਿੱਤੀ ਹੈ। ਅਧਿਆਪਕ ਲੰਬੇ ਸਮੇਂ ਤੋਂ ਇਹ ਮੰਗ ਕਰ ਰਹੇ ਸਨ।

ਸੀਐਮ ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ ਵਧਾਈ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅਧਿਆਪਕ ਦਿਵਸ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ…ਮੈਂ ਖੁਦ ਇੱਕ ਅਧਿਆਪਕ (ਮੇਰੇ ਪਿਤਾ ਜੀ) ਦੇ ਮਾਰਗ-ਦਰਸ਼ਨ ਤੋਂ ਆਪਣੀ ਜ਼ਿੰਦਗੀ ਦਾ ਬਹੁਤ ਕੁਝ ਸਿੱਖਿਆ ਹੈ…ਮਾਪਿਆਂ ਤੋਂ ਬਾਅਦ ਇੱਕ ਬੱਚੇ ਦੀ ਜ਼ਿੰਦਗੀ ‘ਚ ਸਭ ਤੋਂ ਅਹਿਮ ਰੋਲ ਅਧਿਆਪਕ ਅਦਾ ਕਰਦਾ ਹੈ…ਅੱਜ ਅਧਿਆਪਕ ਦਿਵਸ ਮੌਕੇ ਦੇਸ਼ ਦੇ ਸਮੂਹ ਅਧਿਆਪਕਾਂ ਨੂੰ ਦਿਲੋਂ ਮੁਬਾਰਕਬਾਦ ਦਿੰਦਾ ਹਾਂ…