11 ਤੋਂ 18 ਸਤੰਬਰ ਤੱਕ ਵਿਦੇਸ਼ ਯਾਤਰਾ ‘ਤੇ ਜਾਣਗੇ ਸੀਐਮ ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ 11 ਤੋਂ 18 ਸਤੰਬਰ ਤੱਕ ਜਰਮਨੀ ਦਾ ਦੌਰਾ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਨਵਿਆਉਣਯੋਗ ਊਰਜਾ, ਕਾਰ ਨਿਰਮਾਣ, ਫਾਰਮਾਸਿਊਟੀਕਲ, ਸੁਧਰੇ ਹੋਏ ਖੇਤੀ ਅਭਿਆਸਾਂ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਨਿਵੇਸ਼ ਅਤੇ ਰਣਨੀਤਕ ਗੱਠਜੋੜ ਬਣਾਉਣ ਲਈ ਵਪਾਰਕ ਵਫ਼ਦਾਂ ਅਤੇ ਕੰਪਨੀਆਂ ਦੇ ਮੁਖੀਆਂ ਨਾਲ ਮੁਲਾਕਾਤ ਕਰਨਗੇ।

ਸੀਐਮ ਮਾਨ ਮਿਊਨਿਖ, ਫਰੈਂਕਫਰਟ ਅਤੇ ਬਰਲਿਨ ਵਿੱਚ ਆਪਣੇ ਠਹਿਰਾਅ ਦੌਰਾਨ ਬੀਐਮਡਬਲਿਊ, ਬੇਵਾ ਅਤੇ ਹੋਰ ਪ੍ਰਮੁੱਖ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਨਗੇ। ਮੁੱਖ ਮੰਤਰੀ ਦੇ ਇਸ ਦੌਰੇ ਨਾਲ ਸੂਬੇ ਨੂੰ ਨਿਵੇਸ਼, ਤਕਨੀਕੀ ਜਾਣਕਾਰੀ ਅਤੇ ਜਰਮਨ ਕੰਪਨੀਆਂ ਦੀ ਮੁਹਾਰਤ ਦੇ ਮਾਮਲੇ ਵਿੱਚ ਲਾਭ ਹੋਣ ਦੀ ਸੰਭਾਵਨਾ ਹੈ।

ਸੂਬੇ ਨੂੰ ਉਦਯੋਗਿਕ ਧੁਰੇ ਵਜੋਂ ਉਭਾਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਉੱਚ ਪੱਧਰ ‘ਤੇ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਰਮਨੀ ਦਾ ਦੌਰਾ ਜਿੱਥੇ ਇੱਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵੇਗਾ, ਉੱਥੇ ਹੀ ਦੂਜੇ ਪਾਸੇ ਰੁਜ਼ਗਾਰ ਦੇ ਨਵੇਂ ਰਾਹ ਵੀ ਖੋਲ੍ਹੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਪੰਜਾਬ ਨੂੰ ਜਰਮਨੀ ਵਿੱਚ ਉੱਦਮੀਆਂ ਲਈ ਮੌਕਿਆਂ ਅਤੇ ਵਿਕਾਸ ਦੀ ਧਰਤੀ ਵਜੋਂ ਦਿਖਾਉਣਗੇ। ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਹੈ। ਸੂਬੇ ਵਿੱਚ ਨਵੇਂ ਨਿਵੇਸ਼ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਦੌਰਾ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਦੀ ਦਿਸ਼ਾ ਵਿੱਚ ਮੀਲ ਪੱਥਰ ਸਾਬਤ ਹੋਵੇਗਾ।

 

hacklink al hack forum organik hit kayseri escort mariobet girişslot sitelerideneme bonusu veren sitelertiktok downloadergrandpashabetdeneme bonusu veren sitelerescort1xbet girişAdana escortpadişahbetpadişahbetsweet bonanzasahabet