ਅੰਮ੍ਰਿਤ ਅਭਿਲਾਖੀਆ ਨੂੰ ਭੇਟਾਂ ਰਹਿਤ ਕਕਾਰ ਦਿੱਤੇ ਗਏ ਖਾਲਸਾ ਬਣਨ ਲਈ ਅੰਮ੍ਰਿਤ ਧਾਰੀ ਹੋਣਾ ਜ਼ਰੂਰੀ।
ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ :ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੁਚੱਜੀ ਤੇ ਯੋਗ ਅਗਵਾਈ ਹੇਠ ਹਰ ਹਲਕੇ ਵਿੱਚ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਉਣ ਦੀ ਆਰੰਭ ਕੀਤੀ ਗਈ ਅੰਮ੍ਰਿਤ ਛਕੋ ਸਿੰਘ ਸਜੋ ਲਹਿਰ ਤਹਿਤ ਖਾਲਸਾ ਪੰਥ ਦੇ ਸਿਰਜਣਾ ਦਿਵਸ ਨੂੰ ਸਮਰਪਿਤ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਬਾਬਾ ਦਲੇਰ ਸਿੰਘ ਖ਼ਾਲਸਾ ਕਾਰ ਸੇਵਾ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਿੰਡ ਮਨੋਹਰਪੁਰ ਵਿਖੇ ਮਹਾਨ ਅੰਮ੍ਰਿਤ ਸੰਚਾਰ ਆਯੋਜਿਤ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਬਤੌਰ ਧਾਰਮਿਕ ਸੇਵਾਦਾਰ ਹਲਕਾ ਬਟਾਲਾ ਨੁਮਾਇੰਦਗੀ ਕਰ ਰਹੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ: ਗੁਰਨਾਮ ਸਿੰਘ ਜੱਸਲ ਨੇ ਕਿਹਾ ਕਿ ਸ੍ਰ: ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਧਰਮ ਪ੍ਚਾਰ ਕਮੇਟੀ ਅਤੇ ਸ੍ਰ: ਸਤਬੀਰ ਸਿੰਘ ਧਾਮੀ ਓ ਐਸ ਡੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਾਬਾ ਦਲੇਰ ਸਿੰਘ ਖ਼ਾਲਸਾ ਕਾਰ ਸੇਵਾ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਿੰਡ ਮਨੋਹਰਪੁਰ ਨਜ਼ਦੀਕ ਵਡਾਲਾ ਗ੍ਰੰਥੀਆਂ ਵਿਖੇ ਮਹਾਨ ਅੰਮ੍ਰਿਤ ਸੰਚਾਰ ਕਰਵਾਇਆ। ਅੰਮ੍ਰਿਤ ਸੰਚਾਰ ਮੌਕੇ ਤੇ ਤਖਤ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਵਿਸੇਸ ਤੌਰ ਤੇ ਪਹੁੰਚੇਂ ਤੇ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰਕੇ 52 ਪ੍ਰਾਣੀਆਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕਾਇਆ। ਅੰਮ੍ਰਿਤ ਛੱਕਣ ਵਾਲੇ 52 ਅੰਮ੍ਰਿਤ ਅਭਿਲਾਖੀਆਂ ਨੂੰ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਭੇਟਾ ਰਹਿਤ ਕਕਾਰ ਦਿੱਤੇ ਗਏ। ਮਹਾਨ ਗੁਰਮਤਿ ਸਮਾਗਮ ਮੌਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ: ਗੁਰਨਾਮ ਸਿੰਘ ਜੱਸਲ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਪੁੱਜੇ ਪੰਜ ਪਿਆਰੇ ਸਾਹਿਬਾਨ ਦਾ ਵਿਸ਼ੇਸ਼ ਤੌਰ ਤੇ ਸ਼ੁਕਰਾਨਾ ਕਰਦਿਆਂ ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸਾਹਿਬਾਨ , ਬਾਬਾ ਦਲੇਰ ਸਿੰਘ ਖ਼ਾਲਸਾ ਕਾਰ ਸੇਵਾ ਵਾਲੇ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਦੇ ਵਡਮੁੱਲੇ ਸਹਿਯੋਗ ਤੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਅਤੇ ਕਵੀਸ਼ਰ ਸਾਹਿਬਾਨ ਦਾ ਵਡਮੁੱਲੇ ਯੋਗਦਾਨ ਲਈ ਧੰਨਵਾਦ ਕੀਤਾ ਤੇ ਕਿਹਾ ਕਿ ਮਨੁੱਖ ਨੂੰ ਜੀਵਨ ਜਿਉਣ ਲਈ ਸੇਵਾ ਤੇ ਸਿਮਰਨ ਜ਼ਰੂਰੀ ਹੈ। ਉਨ੍ਹਾਂ ਕਿਹਾ ਅੰਮ੍ਰਿਤ ਗੁਰਮਤਿ ਅਨੁਸਾਰ ਦੱਸੇ ਨਾਮ ਰੂਪੀ ਅੰਮ੍ਰਿਤ ਦਾ ਆਵੇਸ਼ ਹੈ ਤੇ ਅੰਮ੍ਰਿਤ ਨੇ ਸਿਖ ਕੋਮ ਨੂੰ ਤੱਕੜੀ ਜਥੇਬੰਦੀ ਦੇ ਰੂਪ ਵਿੱਚ ਬੰਨ੍ਹ ਦਿੱਤਾ ਜਿਸ ਨੂੰ ਖਾਲਸਾ ਕਿਹਾ ਜਾਂਦਾ ਹੈ । ਖਾਲਸਾ ਬਣਨ ਲਈ ਅੰਮ੍ਰਿਤ ਧਾਰੀ ਹੋਣਾ ਜ਼ਰੂਰੀ ਹੈ।ਮਨੁੱਖ ਸੇਵਾ ਕਰਕੇ ਤਨ ਦੀ ਪਵਿੱਤਰਤਾ ਕਾਇਮ ਕਰਦਾ ਤੇ ਸਿਮਰਨ ਕਰਕੇ ਉਚ ਅਵਸਥਾ ਪ੍ਰਾਪਤ ਕਰਦਾ ਹੈ। ਉਨ੍ਹਾਂ ਕਿਹਾ ਕਿ ਸਿਮਰਨ ਅੰਦਰ ਬਹੁਤ ਬਰਕਤਾਂ ਹਨ । ਉਨ੍ਹਾਂ ਅੰਮ੍ਰਿਤ ਦੀ ਦਾਤਿ ਪ੍ਰਾਪਤ ਕਰਨ ਵਾਲੇ ਵਾਲੇ ਅੰਮ੍ਰਿਤ ਅਭਿਲਾਖੀਆਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਦਸਮੇਸ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਧੀਆਂ ਪੁੱਤਰ ਬਣਨ ਦੀ ਲੱਖ ਲੱਖ ਵਧਾਈ ਦਿੱਤੀ। ਇਸ ਮੌਕੇ ਤੇ ਜ: ਗਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਾਬਾ ਦਲੇਰ ਸਿੰਘ ਖ਼ਾਲਸਾ ਕਾਰ ਸੇਵਾ ਵਾਲੇ ਨੇ ਪੰਜ ਪਿਆਰੇ ਸਾਹਿਬਾਨ, ਗ੍ਰੰਥੀ ਸਿੰਘਾਂ, ਧਰਮ ਪ੍ਚਾਰ ਕਮੇਟੀ ਦੇ ਪ੍ਰਚਾਰਕ ਸਾਹਿਬਾਨ, ਕਵੀਸ਼ਰ ਜਥੇ ਤੇ ਪਤਵੰਤਿਆਂ ਆਦਿ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਉਪਰੰਤ ਬਾਬਾ ਦਲੇਰ ਸਿੰਘ ਖ਼ਾਲਸਾ ਨੇ ਜ: ਗੁਰਨਾਮ ਸਿੰਘ ਜੱਸਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਗੁਰੂ ਘਰ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਉਨ੍ਹਾਂ ਕਿਹਾ ਕਿ ਸਿਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਪਿੰਡ ਪਿੰਡ ਤੇ ਹਰ ਸ਼ਹਿਰ ਵਿੱਚ ਪ੍ਰਚਾਰਕ ਸਾਹਿਬਾਨ ਰਾਹੀਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਤੋਂ ਹੋਰਨਾਂ ਤੋਂ ਇਲਾਵਾ ਸ: ਸਕੰਦਰ ਸਿੰਘ ਦਮੋਦਰ ਮੈਨੇਜਰ ਗੁਰਦੁਆਰਾ ਸ੍ਰੀ ਅਚੱਲ ਸਾਹਿਬ,ਸ:ਕੰਵਲਪ੍ਰੀਤ ਸਿੰਘ ਦੌਲਤਪੁਰ ਅਕਾਊਂਟੈਂਟ,ਸ:ਜਤਿੰਦਰ ਪਾਲ ਸਿੰਘ ਵਿੱਕੀ,ਸ:ਹਰਵਿੰਦਰ ਸਿੰਘ ਜਫਰਵਾਲ,ਸ:ਕੁਲਵਿੰਦਰ ਸਿੰਘ ਲਾਡੀ, ਭਾਈ ਮਨਜੀਤ ਸਿੰਘ ਕਾਦੀਆਂ ਪ੍ਚਾਰਕ ਧਰਮ ਪ੍ਚਾਰ ਕਮੇਟੀ, ਸ: ਸੁਰਜੀਤ ਸਿੰਘ ਸਰਪੰਚ ਬਾਬਾ ਬਲਕਾਰ ਸਿੰਘ ਹੈਡ ਗ੍ਰੰਥੀ,ਭਾਈ ਗੁਰਪਿੰਦਰ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਭਾਈ ਪੰਥਜੀਤ ਸਿੰਘ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ,ਭਾਈ ਮੋਹਨ ਸਿੰਘ ਕਵੀਸਰ ਧਰਮ ਪ੍ਚਾਰ ਕਮੇਟ, ਭਾਈ ਤਰਸੇਮ ਸਿੰਘ ਸੇਖਵਾਂ ਕਵੀਸ਼ਰ, , ਭਾਈ ਭਾਈ ਗੁਰਦੇਵ ਸਿੰਘ ਕਵੀਸਰ,ਜ: ਕਸ਼ਮੀਰ ਸਿੰਘ ਮਨੋਹਰਪੁਰ, ਭਾਈ ਸਕੰਦਰ ਸਿੰਘ,ਗੁਰਵਿੰਦਰ ਸਿੰਘ ਤਲਵੰਡੀ,ਸ: ਪ੍ਰੇਮ ਸਿੰਘ,ਸ: ਸੁਰਿੰਦਰ ਸਿੰਘ ਆਦਿ ਹਾਜਰ ਸਨ।