ਪੰਜਾਬ ਸਕੂਲ ਸਿੱਖਿਆ ਬੋਰਡ (PSEB ) ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨੇਗਾ। ਵਿਦਿਆਰਥੀ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ। ਇਸ ਦੇ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in/ ‘ਤੇ ਲਾਗਇਨ ਕਰਨਾ ਹੋਵੇਗਾ। ਜਿੱਥੇ ਨਤੀਜੇ ਲਈ ਇੱਕ ਕਾਲਮ ਹੋਵੇਗਾ। ਇਸ ਵਿੱਚ ਉਨ੍ਹਾਂ ਨੂੰ ਆਪਣਾ ਰੋਲ ਨੰਬਰ ਅਤੇ ਹੋਰ ਜਾਣਕਾਰੀ ਭਰਨੀ ਹੋਵੇਗੀ। ਇਸ ਤੋਂ ਬਾਅਦ ਨਤੀਜਾ ਉਨ੍ਹਾਂ ਦੇ ਮੋਬਾਈਲ ਜਾਂ ਲੈਪਟਾਪ ਦੀ ਸਕਰੀਨ ‘ਤੇ ਦਿਖਾਈ ਦੇਵੇਗਾ। ਇਸ ਵਾਰ 3 ਲੱਖ ਵਿਦਿਆਰਥੀਆਂ ਨੇ PSEB ਦੀ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ।
ਬੋਰਡ ਨੇ ਸਭ ਤੋਂ ਪਹਿਲਾਂ ਨਤੀਜੇ ਐਲਾਨ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਹਾਲੇ ਤੱਕ ਗੁਆਂਢੀ ਸੂਬੇ ਦੇ ਕਿਸੇ ਵੀ ਬੋਰਡ ਨੇ ਨਤੀਜਾ ਨਹੀਂ ਐਲਾਨਿਆ ਹੈ। ਜਦਕਿ CBSE ਨੇ ਵੀ ਅਜੇ ਤੱਕ ਨਤੀਜਾ ਘੋਸ਼ਿਤ ਨਹੀਂ ਕੀਤਾ ਹੈ।