ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਕਾਂਗਰਸ ਵੱਲੋਂ ਫਿਰੋਜ਼ਪੁਰ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਨੇ ਅਕਾਲੀ ਦਲ ਦੇ ਹੀ ਪੁਰਾਣੇ ਚੇਹਰੇ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦਿੱਤੀ ਹੈ। ਘੁਬਾਇਆ ਨੇ ਸਾਲ 2021 ਵਿੱਚ ਅਕਾਲੀ ਦਲ ਛੱਡ ਕੇ ਕਾਂਗਰਸ ਜੁਆਇਨ ਕਰ ਲਿਆ ਸੀ। ਇਸ ਦੇ ਨਾਲ ਹੀ ਕਾਂਗਰਸ ਨੇ ਸਾਰੀਆਂ 13 ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਆਪਣਾ ਉਮੀਦਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਸਵਰਗੀ ਸਰਦਾਰ ਜੋਰਾ ਸਿੰਘ ਮਾਨ ਦੇ ਬੇਟੇ ਨਰਦੇਵ ਸਿੰਘ ਬੋਬੀ ਮਾਨ ਨੂੰ ਆਪਣਾ ਉਮੀਦਵਾਰ ਬਣਾਇਆ ਜਾ ਚੁੱਕਿਆ ਹੈ। ਬਹੁਜਨ ਸਮਾਜ ਪਾਰਟੀ ਵੱਲੋਂ ਸੁਰਿੰਦਰ ਕੰਬੋਜ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ।