ਜਲੰਧਰ(EN)ਜਲੰਧਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਦੇਸ਼ ਪ੍ਰਸਿੱਧ ਰਾਧਾ ਸੁਆਮੀ ਡੇਰਾ ਬਿਆਸ ਵਿਖੇ ਪਹੁੰਚ ਕੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਅਤੇ ਜਿੱਤ ਲਈ ਉਸ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਰਿੰਕੂ ਨੇ ਦੱਸਿਆ ਕਿ ਉਹ ਅਕਸਰ ਇੱਥੇ ਮੱਥਾ ਟੇਕਣ ਲਈ ਆਉਂਦਾ ਹੈ ਅਤੇ ਇਸ ਪਵਿੱਤਰ ਅਸਥਾਨ ‘ਤੇ ਆ ਕੇ ਉਹ ਬੇਹੱਦ ਖੁਸ਼ ਅਤੇ ਆਰਾਮ ਮਹਿਸੂਸ ਕਰਦਾ ਹੈ। ਉਨ੍ਹਾਂ ਕਿਹਾ ਕਿ ਰਾਧਾ ਸੁਆਮੀ ਡੇਰਾ ਬਿਆਸ ਨੇ ਸਮਾਜ ਸੇਵਾ ਵਿੱਚ ਮੀਲ ਪੱਥਰ ਕਾਇਮ ਕਰਕੇ ਲੋਕਾਂ ਨੂੰ ਧਰਮ ਦਾ ਮਾਰਗ ਦਿਖਾਇਆ ਹੈ। ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਲੋਕ ਇੱਥੇ ਸਤਿਸੰਗ ਸੁਣਨ ਲਈ ਆਉਂਦੇ ਹਨ। ਰਿੰਕੂ ਨੇ ਕਿਹਾ ਕਿ ਕਰੋਨਾ ਦੇ ਦੌਰ ਵਿੱਚ ਵੀ ਡੇਰੇ ਵੱਲੋਂ ਮਨੁੱਖਤਾ ਦੀ ਜੋ ਮਿਸਾਲ ਪੇਸ਼ ਕੀਤੀ ਗਈ ਹੈ, ਉਹ ਬਹੁਤ ਘੱਟ ਮਿਲਦੀ ਹੈ। ਇਸ ਦੌਰਾਨ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੁਸ਼ੀਲ ਰਿੰਕੂ ਨਾਲ ਸਮਾਜ ਸੇਵਾ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ |