ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਸਕੀਮਾਂ ਲਈ 646 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ। ਵਿੱਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਕੀਮਾਂ ਤਹਿਤ 345 ਕਰੋੜ ਰੁਪਏ ਦੀ ਰਾਸ਼ੀ ਜਾਰੀ ਹੋਣ ਉਪਰੰਤ ਖਜ਼ਾਨੇ ਕੋਲ ਕਿਸੇ ਵੀ ਕੇਂਦਰੀ ਸਪੌਂਸਰਡ ਸਕੀਮ ਜਾਂ ਇਸ ਦੇ ਸਬੰਧਤ ਸੂਬੇ ਦੇ ਹਿੱਸੇ ਸਬੰਧੀ ਕੋਈ ਬਕਾਇਆ ਨਹੀਂ ਹੈ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਫੰਡਾਂ ਦੀ ਸਮਾਂਬੱਧ ਢੰਗ ਨਾਲ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਵੱਲੋਂ ਫੰਡਾਂ ਦੇ ਲੈਪਸ ਹੋਣ ਵਾਲੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ‘ਮੇਜਰ ਵਰਕਸ’ ਹੈੱਡ ਤਹਿਤ 240 ਕਰੋੜ, ਮਿਲਕਫੈੱਡ ਨੂੰ 36 ਕਰੋੜ ਤੇ ਸਰਬੱਤ ਸਿਹਤ ਬੀਮਾ ਯੋਜਨਾ ਲਈ 25 ਕਰੋੜ ਰੁਪਏ ਜਾਰੀ ਕੀਤੇ ਹਨ।