ਸਵਾਰੀਆਂ ਨਾਲ ਭਰੇ ਜਹਾਜ਼ ਨੂੰ ਲੱਗੀ ਅੱਗ, ਏਅਰਪੋਰਟ ‘ਤੇ ਕਰਾਈ ਗਈ ਐਮਰਜੈਂਸੀ ਲੈਂਡਿੰਗ

ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਵੱਡਾ ਹਾਦਸਾ ਹੋਣੋਂ ਟਲ ਗਿਆ। ਏਅਰ ਇੰਡੀਆ ਦੀ ਫਲਾਈਟ ਏਆਈ-807 ਦੇ ਏਸੀ ਯੂਨਿਟ ਵਿਚ ਅੱਗ ਲੱਗਣ ਦੇ ਬਾਅਦ ਉਹ ਫਲਾਈਟ ਵਾਪਸ ਪਰਤ ਕੇ ਆ ਗਈ ਜਿਸ ਦੇ ਬਾਅਦ ਪੂਰੇ ਏਅਰਪੋਰਟ ‘ਤੇ ਐਮਰਜੈਂਸੀ ਐਲਾਨ ਦਿੱਤੀ ਗਈ। ਇਸ ਫਲਾਈਟ ਵਿਚ 175 ਯਾਤਰੀ ਸਵਾਰ ਸਨ।

ਮਿਲੀ ਜਾਣਕਾਰੀ ਮੁਤਾਬਕ ਇਹ ਫਲਾਈਟ ਦਿੱਲੀ ਤੋਂ ਬੇਂਗਲੁਰੂ ਜਾ ਰਹੀ ਸੀ। ਗਨੀਮਤ ਰਹੀ ਕਿ ਹਾਦਸੇ ਵਿਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਹਾਜ਼ ਨੇ ਬੇਂਗਲੁਰੂ ਲਈ ਉਡਾਣ ਭਰੀ ਸੀ ਪਰ ਕੁਝ ਦੇਰ ਬਾਅਦ ਹੀ ਜਹਾਜ਼ ਦਾ ਫਾਇਰ ਅਲਾਮਰ ਵਜਣ ਲੱਗਾ। ਇਸ ਦੇ ਬਾਅਦ ਜਹਾਜ਼ ਨੂੰ ਵਾਪਸ IGI ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਲਈ ਲਿਆਂਦਾ ਗਿਆ। ਦਿੱਲੀ ਏਅਰਪੋਰਟ ਦੇ ਇਕ ਅਧਿਕਾਰੀ ਨੇ ਕਿਹਾ ਕਿ ਯਾਤਰੀਆਂ ਲਈ ਬੇਂਗਲੁਰੂ ਜਾਣ ਲਈ ਵਿਵਸਥਾ ਕੀਤੀ ਜਾ ਰਹੀ ਹੈ।

ਰਿਪੋਰਟ ਮੁਤਾਬਕ ਦਿੱਲੀ ਏਅਰਪੋਰਟ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਫਲਾਈਟ ਦਿੱਲੀ ਪਰਤ ਕੇ ਆ ਗਈ ਤੇ ਸੁਰੱਖਿਅਤ ਤੌਰ ‘ਤੇ ਲੈਂਡਿੰਗ ਕਰ ਚੁੱਕੀ ਹੈ। ਇਸ ਵਿਚ ਸਵਾਰ ਸਾਰੇ ਯਾਤਰੀ ਤੇ ਚਾਲਕ ਦਲ ਸੁਰੱਖਿਅਤ ਤੌਰ ‘ਤੇ ਏਅਰਬ੍ਰਿਜ ‘ਤੇ ਬਾਹਰ ਉਤਰ ਗਏ।

hacklink al hack forum organik hit kayseri escort mariobet girişdeneme bonusu veren sitelerdeneme bonusu veren sitelerultrabetcratosslot girişcoinbar girişmersobahiskralbetmeritbetmeritbetbuy drugspubg mobile ucsuperbetphantomgrandpashabetsekabetGanobetTümbetdeneme bonusu veren sitelerdeneme bonusuonwinmeritkingkingroyalGrandpashabetpusulabet girişbetcioBetciobetciobetciocasibomdeneme bonusugrandpashabetcasiboxbetturkeymavibetultrabetextrabetbetciomavibetLunabettimebet