ਲੁਧਿਆਣਾ CMCH ਦੀ ਵਿਦਿਆਰਥਣ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ , ਪੁਲਿਸ ਨੂੰ ਲਾਸ਼ ਕੋਲੋਂ ਮਿਲਿਆ ਸੁਸਾਈਡ ਨੋਟ

ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਵਿਦਿਆਰਥਣ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਵਿਦਿਆਰਥਣ ਕ੍ਰਿਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ (CMCH) ਵਿੱਚ ਫਿਜ਼ੀਓਥੈਰੇਪੀ ਕੋਰਸ ਦੇ ਫਾਈਨਲ ਈਅਰ ਦੀ ਵਿਦਿਆਰਥਣ ਸੀ ਤੇ ਪੜ੍ਹਾਈ ਕਰਕੇ ਪ੍ਰੇਸ਼ਾਨ ਰਹਿੰਦੀ ਸੀ।

ਲੜਕੀ ਆਪਣੀ ਪੜ੍ਹਾਈ ਨੂੰ ਲੈ ਕੇ ਮਾਨਸਿਕ ਤੌਰ ‘ਤੇ ਕਾਫੀ ਪ੍ਰੇਸ਼ਾਨ ਸੀ। ਜਿਸ ਕਰਕੇ ਵਿਦਿਆਰਥਣ ਨੇ ਅਜਿਹਾ ਕਦਮ ਚੁੱਕਿਆ ਹੈ। ਮ੍ਰਿਤਕ  ਵਿਦਿਆਰਥਣ ਹੁਸ਼ਿਆਰਪੁਰ ਦੀ ਰਹਿਣ ਵਾਲੀ ਸੀ ਪਰ ਇਸ ਵੇਲੇ ਈਸਾ ਨਗਰੀ ਵਿੱਚ ਪੇਇੰਗ ਗੈਸਟ ਰਹਿੰਦੀ ਸੀ। ਸ਼ੁੱਕਰਵਾਰ ਨੂੰ ਉਸ ਨੇ ਪੱਖੇ ਨਾਲ ਲਟਕ ਕੇ ਆਪਣੀ ਜਾਨ ਦੇ ਦਿੱਤੀ ਹੈ। ਪੱਖੇ ਨਾਲ ਲਟਕਦੀ ਲਾਸ਼ ਦੇਖ ਕੇ ਪੇਇੰਗ ਗੈਸਟ ਮਾਲਕ ਨੇ ਪੁਲਿਸ ਨੂੰ ਸੂਚਨਾ ਦਿੱਤੀ।
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੂੰ ਵਿਦਿਆਰਥਣ ਦੀ ਲਾਸ਼ ਕੋਲੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿੱਚ ਉਸਨੇ ਲਿਖਿਆ ਹੈ ਕਿ ਉਹ ਪੜ੍ਹਾਈ ਵਿੱਚ ਚੰਗਾ ਨਹੀਂ ਕਰ ਰਹੀ ਹੈ। ਕਰੀਅਰ ਦਾਅ ‘ਤੇ ਲੱਗਾ ਹੈ, ਜਿਸ ਕਾਰਨ ਉਹ ਪਰੇਸ਼ਾਨ ਹੈ। ਇਸ ਲਈ ਉਹ ਹੁਣ ਜੀਣਾ ਨਹੀਂ ਚਾਹੁੰਦੀ ਅਤੇ ਖ਼ੁਦਕੁਸ਼ੀ ਕਰ ਰਹੀ ਹੈ।
ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਨੇ ਉਸ ਦੇ ਮਾਪਿਆਂ ਨੂੰ ਵੀ ਸੂਚਿਤ ਕੀਤਾ। ਐਸਐਚਓ ਇੰਸਪੈਕਟਰ ਸੁਖਦੇਵ ਬਰਾੜ ਨੇ ਦੱਸਿਆ ਕਿ ਪੁਲੀਸ ਸੀਆਰਪੀਸੀ ਦੀ ਧਾਰਾ 174 ਤਹਿਤ ਕਾਰਵਾਈ ਕਰ ਰਹੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
hacklink al hack forum organik hit kayseri escort Mostbettiktok downloadergrandpashabetgrandpashabetbahsegel yeni girişjojobetgüvenilir bahis sitelerijojobet 1019bahiscasinosahabetgamdom girişmegabahis girişbayraklı escortlidodeneme bonusu veren sitelermatadorbetmatadorbetcashback bahis girişcashback bahis giriş