ਸੁਖਜਿੰਦਰ ਰੰਧਾਵਾ ਨੇ ਲੋਕ ਸਭਾ ਚੋਣਾਂ ਜਿੱਤਣ ਮਗਰੋਂ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਗਿਆ ਹੈ। ਉਹ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਜਿੱਤ ਕੇ ਸੰਸਦ ਪਹੁੰਚੇ ਸਨ। ਉਨ੍ਹਾਂ ਨੇ ਚੋਣਾਂ ਵਿੱਚ ਭਾਜਪਾ ਦੇ ਦਿਨੇਸ਼ ਬੱਬੂ ਨੂੰ ਹਰਾਇਆ ਹੈ। ਉਨ੍ਹਾਂ ਨੂੰ 364043 ਵੋਟਾਂ ਮਿਲੀਆਂ ਹਨ। ਇਸ ਸਮੇਂ ਉਹ ਰਾਜਸਥਾਨ ਕਾਂਗਰਸ ਦੇ ਇੰਚਾਰਜ ਵੀ ਹਨ।

ਇਸ ਵਾਰ ਕੁੱਲ ਚਾਰ ਵਿਧਾਇਕਾਂ ਨੇ ਲੋਕ ਸਭਾ ਚੋਣ ਲੜੀ ਸੀ। ਇਸ ਵਿੱਚ ਕਾਂਗਰਸ ਦੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਬਰਨਾਲਾ ਤੋਂ ‘ਆਪ’ ਦੇ ਵਿਧਾਇਕ ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਰਾਜ ਕੁਮਾਰ ਚੱਬੇਵਾਲ ਸ਼ਾਮਲ ਹਨ।

ਇਨ੍ਹਾਂ ਵਿੱਚੋਂ ਰਾਜ ਕੁਮਾਰ ਚੱਬੇਵਾਲ ਨੇ ਪਹਿਲਾਂ ਹੀ ਆਪਣਾ ਅਸਤੀਫਾ ਸਪੀਕਰ ਨੂੰ ਭੇਜ ਦਿੱਤਾ ਸੀ। ਜਦਕਿ ਹੁਣ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣਾ ਅਸਤੀਫਾ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਬਾਕੀ ਦੋਵੇਂ ਵਿਧਾਇਕਾਂ ਨੂੰ ਵੀ ਅਸਤੀਫਾ ਦੇਣਾ ਪਵੇਗਾ। ਇਸ ਤੋਂ ਬਾਅਦ ਸਪੀਕਰ ਇਸ ਬਾਰੇ ਚੋਣ ਕਮਿਸ਼ਨ ਨੂੰ ਸੂਚਿਤ ਕਰਨਗੇ। ਇਸ ਤੋਂ ਬਾਅਦ ਚੋਣ ਕਮਿਸ਼ਨ ਇਨ੍ਹਾਂ ਵਿਧਾਇਕਾਂ ਦੀਆਂ ਸੀਟਾਂ ‘ਤੇ ਉਪ ਚੋਣਾਂ ਕਰਵਾਉਣ ਬਾਰੇ ਫੈਸਲਾ ਲਵੇਗਾ। ਹਾਲਾਂਕਿ ਜਲੰਧਰ ਪੱਛਮੀ ਸੀਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਸਤੀਫਾ ਦੇ ਦਿੱਤਾ ਸੀ। ਜਿੱਥੇ ਹੁਣ ਚੋਣਾਂ ਹੋਣ ਜਾ ਰਹੀਆਂ ਹਨ।

hacklink al dizi film izle film izle yabancı dizi izle fethiye escort bayan escort - vip elit escort erotik film izle hack forum türk ifşa the prepared organik hit deneme bonusu veren sitelerjojobetultrabethiltonbet girişromabetMostbetdeneme bonusu veren sitelerdeneme bonusu veren sitelerMadridbetMadridbet Girişfixbetgrandpashabet sekabetsekabettümbetmarsbahisfixbetsonbahis jojobet girişMostbetJojobet güncel giriş 2024Extrabet girişjojobet güncel girişjojobetGrandpashabetGrandpashabetonwinMadridbetcasibom güncelbetpowergiftcardmall/mygiftonwin girişbetciojojobetjojobetbets10jojobetjojobet girişjojobet girişsekabetonwinpinbahisistanbul escortsdinamobetbettiltbettilt girişselçuksportsselcuksportsselcuk sportshttps://www.google.com/maps/d/u/5/edit?mid=1pS1yqDanlsQiNeqi34xYY96AKgJiSOg&ll=38.94834177204079%2C35.20260037791914&z=12Meritkingtümbetjojobetmarsbahis güncel girişmarsbahisjojobet girişjojobetilbetcasibom güncel giriş