ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਹਾਈ ਕੋਰਟ ‘ਚ ਚੁਣੌਤੀ, ਜਾਣੋ

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਿਲਾਂ ‘ਚ ਵਾਧਾ ਹੁੰਦਾ ਵਿਖਾਈ ਦੇ ਰਿਹਾ ਹੈ। ਅੰਮ੍ਰਿਤਪਾਲ ਸਿੰਘ ਦੀ ਮੈਂਬਰ ਪਾਰਲੀਮੈਂਟ ਵੱਜੋਂ ਚੋਣ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਹ ਚੁਣੌਤੀ ਪਟੀਸ਼ਨ ਲੋਕ ਸਭਾ ਚੋਣਾਂ 2024 ਦੌਰਾਨ ਖਡੂਰ ਸਾਹਿਬ ਹਲਕੇ ਤੋਂ ਉਨ੍ਹਾਂ ਖਿਲਾਫ਼ ਚੋਣ ਲੜਨ ਵਾਲੇ ਵਿਕਰਮਜੀਤ ਸਿੰਘ ਨੇ ਦਾਇਰ ਕੀਤੀ ਹੈ।

ਵਿਕਰਮਜੀਤ ਸਿੰਘ ਨੇ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ ਉਹ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਵੀ ਲੜਿਆ ਸੀ ਅਤੇ ਅੰਮ੍ਰਿਤਪਾਲ ਸਿੰਘ ਨੇ ਵੀ ਇਸੇ ਸੀਟ ਤੋਂ ਚੋਣ ਲੜੀ ਸੀ ਪਰ ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਪੱਤਰ ਵਿੱਚ ਕਈ ਅਹਿਮ ਜਾਣਕਾਰੀਆਂ ਛੁਪਾ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਚੋਣ ਖਰਚੇ ਦਾ ਪੂਰਾ ਵੇਰਵਾ ਵੀ ਨਹੀਂ ਦਿੱਤਾ ਹੈ।

ਚੋਣਾਂ ਦੌਰਾਨ ਉਸ ਦੀ ਹਮਾਇਤ ਵਿੱਚ ਰੋਜ਼ਾਨਾ ਕਈ ਮੀਟਿੰਗਾਂ ਕੀਤੀਆਂ ਗਈਆਂ ਅਤੇ ਗੱਡੀਆਂ ਅਤੇ ਚੋਣ ਸਮੱਗਰੀ ਦੀ ਵਰਤੋਂ ਕੀਤੀ ਗਈ, ਇਸ ਦਾ ਕੋਈ ਵੇਰਵਾ ਨਹੀਂ ਦਿੱਤਾ ਗਿਆ, ਕਿੰਨਾ ਖਰਚਾ ਹੋਇਆ ਅਤੇ ਕਿੱਥੇ ਖਰਚ ਕੀਤਾ ਗਿਆ, ਇਹ ਨਹੀਂ ਦੱਸਿਆ ਗਿਆ।

ਉਸ ਵੱਲੋਂ ਮਿਲੇ ਫੰਡਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ, ਧਾਰਮਿਕ ਸਥਾਨਾਂ ਦੀ ਵਰਤੋਂ ਵੀ ਉਸ ਦੀ ਚੋਣ ਮੁਹਿੰਮ ਵਿੱਚ ਕੀਤੀ ਗਈ, ਬਿਨਾਂ ਇਜਾਜ਼ਤ ਲਏ ਸੋਸ਼ਲ ਮੀਡੀਆ ’ਤੇ ਉਸ ਦਾ ਪ੍ਰਚਾਰ ਕੀਤਾ ਗਿਆ।

ਇਸ ਤਰ੍ਹਾਂ ਦੇ ਕਈ ਦੋਸ਼ ਲਾਏ ਗਏ ਹਨ ਅਤੇ ਹਾਈਕੋਰਟ ਨੂੰ ਉਸ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਗਈ ਹੈ, ਜਿਸ ‘ਤੇ ਹਾਈਕੋਰਟ ਜਲਦ ਸੁਣਵਾਈ ਕਰ ਸਕਦੀ ਹੈ।

hacklink al hack forum organik hit kayseri escort mariobet girişslot sitelerideneme bonusu veren sitelerSnaptikgrandpashabetdeneme bonusu veren sitelerescort1xbet girişgrandpashabetpadişahbetpadişahbet girişholiganbetmatadorbetGanobetkingroyal