Golden Temple ਦੇ ਲੰਗਰ ਘਰ ’ਚ ਵਾਪਰੀ ਮੰਦਭਾਗੀ ਘਟਨਾ, ਪੈਰ ਤਿਲਕਣ ਕਾਰਨ ਤਪਦੇ ਕਹਾੜੇ ’ਚ ਡਿੱਗਿਆ ਸੇਵਾਦਾਰ

 ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੇ ਲੰਗਰ ਹਾਲ ‘ਚ ਵੱਡਾ ਹਾਦਸਾ ਵਾਪਰ ਗਿਆ। ਬੀਤੀ ਰਾਤ ਇੱਕ ਸੇਵਦਾਰ ਸੇਵਾ ਕਰਦੇ ਸਮੇਂ ਉਬਲਦੇ ਆਲੂਆਂ ਦੇ ਕਹਾੜੇ ਵਿੱਚ ਡਿੱਗ ਗਿਆ। ਨੇੜੇ ਹੀ ਸੇਵਾ ਕਰ ਰਹੇ ਹੋਰ ਸੇਵਾਦਾਰਾਂ ਨੇ ਤੁਰੰਤ ਉਸ ਨੂੰ ਕੜਾਹੀ ਵਿੱਚੋਂ ਬਾਹਰ ਕੱਢਿਆ। ਜਿਸ ਤੋਂ ਬਾਅਦ ਪੀੜਤ ਨੂੰ ਅੰਮ੍ਰਿਤਸਰ ਦੇ ਵੱਲਾ ਸਥਿਤ ਸ੍ਰੀ ਗੁਰੂ ਰਾਮਦਾਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਸੇਵਾਦਾਰ ਬਲਬੀਰ ਸਿੰਘ ਵਾਸੀ ਧਾਲੀਵਾਲ ਜ਼ਿਲ੍ਹਾ ਗੁਰਦਾਸਪੁਰ ਦਾ ਹੈ। ਉਹ ਪਿਛਲੇ ਦਸ ਸਾਲਾਂ ਤੋਂ ਹਰਿਮੰਦਰ ਸਾਹਿਬ ਵਿਖੇ ਸੇਵਾ ਲਈ ਆ ਰਿਹਾ ਸੀ। ਕਰੀਬ 12.30 ਵਜੇ ਆਲੂ ਉਬਾਲਣ ਦੀ ਸੇਵਾ ਚੱਲ ਰਹੀ ਸੀ ਤੇ ਵੱਡੇ ਕੜਾਹੇ ਵਿੱਚ ਆਲੂ ਉਬਾਲੇ ਜਾ ਰਹੇ ਸਨ। ਇਸ ਦੌਰਾਨ ਬਲਬੀਰ ਸਿੰਘ ਵੀ ਅਚਾਨਕ ਉਸ ਕੜਾਹੇ ਵਿੱਚ ਡਿੱਗ ਗਿਆ।

ਸੇਵਾ ਕਰ ਰਹੇ ਸੇਵਾਦਾਰਾਂ ਨੇ ਦੱਸਿਆ ਕਿ ਆਲੂ ਉਬਾਲਣ ਸਮੇਂ ਕੜਾਹੀ ‘ਤੇ ਝੱਗ ਨਜ਼ਰ ਆਉਂਦੀ ਹੈ, ਜਿਸ ਨੂੰ ਸਾਫ਼ ਕੀਤਾ ਜਾਂਦਾ ਹੈ। ਬਲਬੀਰ ਸਿੰਘ ਵੀ ਉਹੀ ਝੱਗ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਸਿੱਧਾ ਕਹਾੜੇ ਵਿੱਚ ਜਾ ਡਿੱਗਿਆ।

ਪੀੜਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵੱਲਾ ਵਿਖੇ ਦਾਖਲ ਕਰਵਾਇਆ ਗਿਆ। ਡਾਕਟਰਾਂ ਦਾ ਕਹਿਣਾ ਹੈ ਕਿ ਉਸ ਦਾ 70 ਫੀਸਦੀ ਸਰੀਰ ਸੜ ਗਿਆ ਹੈ। ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਦੀ ਟੀਮ ਵੱਲੋਂ ਜ਼ਖ਼ਮੀ ਸੇਵਾਦਾਰ ਨੂੰ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ।

hacklink al hack forum organik hit kayseri escort mariobet girişdeneme bonusu veren sitelerdeneme bonusu veren sitelerultrabetmobilbahis girişvevobahis girişmersobahissekabet, sekabet giriş , sekabet güncel girişmeritbetmeritbetbuy drugspubg mobile ucsuperbetphantomgrandpashabetsekabetGanobetTümbetmarsbahisdeneme bonusu veren sitelerdeneme bonusuonwinmeritkingkingroyalGrandpashabetpusulabet girişbetcioBetciobetciobetciocasibomdeneme bonusugrandpashabetcasiboxbetturkeymavibetultrabetextrabetbetciomavibet