2 ਗੱਡੀਆਂ ਦੀ ਹੋਈ ਭਿਆਨਕ ਟੱਕਰ, ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ, 2 ਗੰਭੀਰ ਜ਼ਖਮੀ

ਮਲੋਟ ਨੇੜੇ  ਤੜਕੇ 2 ਗੱਡੀਆਂ ਦੀ ਭਿਆਨਕ ਟੱਕਰ ਹੋਈ, ਜਿਸ ਵਿੱਚ ਅਬੋਹਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਮ੍ਰਿਤਕ ਨੌਜਵਾਨ ਦਾ ਇੱਕ ਸਾਥੀ ਅਤੇ ਦੂਜੀ ਕਾਰ ਵਿੱਚ ਸਵਾਰ ਦੋ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਮਲੋਟ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਅਬੋਹਰ ਦੇ ਬੱਸ ਸਟੈਂਡ ਦੇ ਪਿੱਛੇ ਰਹਿਣ ਵਾਲੇ 30 ਸਾਲਾ ਅਮਿਤ ਬਜਾਜ ਉਰਫ ਡਿਪਟੀ ਜੋ ਕਿ ਫਾਈਨਾਂਸ ਦਾ ਕੰਮ ਕਰਦਾ ਸੀ, ਸਵੇਰੇ ਆਪਣੇ ਦੋਸਤ ਜੋਗਿੰਦਰ ਉਰਫ ਜੋਨੀ ਵਾਸੀ ਅਬੋਹਰ ਨਾਲ ਕਾਰ ਵਿੱਚ ਬਠਿੰਡਾ ਤੋਂ ਅਬੋਹਰ ਆ ਰਿਹਾ ਸੀ। ਜਦੋਂ ਉਹ ਮਲੋਟ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਸਕਾਰਪੀਓ ਗੱਡੀ ਨਾਲ ਉਨ੍ਹਾਂ ਦੀ ਜ਼ਬਰਦਸਤ ਟੱਕਰ ਹੋ ਗਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਡਿਪਟੀ ਬਜਾਜ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਸਕਾਰਪੀਓ ‘ਚ ਸਵਾਰ ਉਸ ਦੇ ਦੋਸਤ ਰਾਹੁਲ ਅਤੇ ਗਗਨਦੀਪ ਵਾਸੀ ਮਲੋਟ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਆਸ-ਪਾਸ ਦੇ ਲੋਕਾਂ ਨੇ ਬੜੀ ਮੁਸ਼ੱਕਤ ਨਾਲ ਬਾਹਰ ਕੱਢ ਕੇ ਏਮਜ਼ ਬਠਿੰਡਾ ਵਿਖੇ ਦਾਖਲ ਕਰਵਾਇਆ। ਮਲੋਟ ਪੁਲਿਸ ਮੌਕੇ ‘ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

About The Author