ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ, 15 ਅਕਤੂਬਰ ਨੂੰ ਪੈਣਗੀਆਂ ਵੋਟਾਂ

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਸੂਬੇ ਵਿੱਚ 15 ਅਕਤੂਬਰ ਵੋਟਾਂ ਪੈਣਗੀਆਂ। ਦੱਸ ਦਈਏ ਕਿ ਸਵੇਰੇ 8 ਵਜੇ ਤੋਂ 4 ਵਜੇ ਤੱਕ ਵੋਟਿੰਗ ਹੋਵੇਗੀ। ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ 27 ਸਤੰਬਰ ਤੋਂ ਨਾਮਜ਼ਦਗੀਆਂ ਭਰਨੀਆਂ ਸ਼ੁਰੂ ਹੋ ਜਾਣਗੀਆਂ। ਉਮੀਦਵਾਰ 4 ਅਕਤੂਬਰ ਤੱਕ ਨਾਮਜ਼ਦਗੀਆਂ ਭਰ ਸਕਣਗੇ। 5 ਅਕਤੂਬਰ ਨੂੰ ਸਕਰੂਟਨਿੰਗ ਹੋਵੇਗੀ। 7 ਅਕਤੂਬਰ ਤੱਕ ਉਮੀਦਵਾਰ ਆਪਣੀਆਂ ਨਾਮਜ਼ਗੀਆਂ ਵਾਪਸ ਲੈ ਸਕਣਗੇ।

ਸਟੇਟ ਇਲੈਕਸ਼ਨ ਕਮਿਸ਼ਨਰ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੂਬੇ ਵਿੱਚ ਪੰਚਾਇਤੀ ਚੋਣਾਂ ਲਈ ਕੁੱਲ 19110 ਪੋਲਿੰਗ ਬੂਥ ਬਣਾਏ ਜਾਣਗੇ। ਸੂਬੇ ਵਿੱਚ ਕੁੱਲ 13397932 ਵੋਟਰ ਹਨ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਬੈਲਟ ਬਾਕਸ ਰਾਹੀਂ ਹੀ ਵੋਟਿੰਗ ਹੋਵੇਗੀ। ਵੋਟਰ ਇਸ ਵਾਰ ਨੋਟਾ (Nota) ਦਾ ਵੀ ਇਸਤੇਮਾਲ ਕਰ ਸਕਣਗੇ।ਦੱਸ ਦਈਏ ਕਿ ਜਰਨਲ ਕੈਟਾਗਿਰੀ ਲਈ ਨਾਮਜ਼ਦਗੀ ਭਰਨ ਲਈ 100 ਰੁਪਏ ਫੀਸ ਹੋਵੇਗੀ, ਜਦਕਿ ਐਸ ਅਤੇ ਬੀਸੀ ਲਈ ਇਹ ਫੀਸ 50 ਰੁਪਏ ਹੋਵੇਗੀ। ਇਸ ਤੋਂ ਇਲਾਵਾ ਸਰਪੰਚ ਲਈ 40 ਹਜ਼ਾਰ ਰੁਪਏ ਤੇ ਪੰਚ ਲਈ 30 ਹਜ਼ਾਰ ਰੁਪਏ ਦਾ ਖਰਚਾ ਤੈਅ ਕੀਤਾ ਗਿਆ ਹੈ।

hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet giriştipobetfixbetjojobetmatbetpadişahbetpadişahbetAdana escort