ਉੱਤਰਾਖੰਡ ਦੇ ਪੌੜੀ ਜ਼ਿਲ੍ਹੇ ‘ਚ ਵੱਡਾ ਹਾਦਸਾ ਵਾਪਰਿਆ, ਜਿੱਥੇ ਬਰਾਤੀਆਂ ਨੂੰ ਲੈ ਕੇ ਜਾ ਰਹੀ ਬੱਸ 200 ਫੁੱਟ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 25 ਤੋਂ 30 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋਣ ਦਾ ਖਦਸ਼ਾ ਹੈ। ਹਾਲਾਂਕਿ, ਸੰਖਿਆਵਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਹ ਬੱਸ ਹਰਿਦੁਆਰ ਦੇ ਲਾਲਧਾਂਗ ਤੋਂ ਪੌੜੀ ਦੇ ਪਿੰਡ ਬੀਰੋਨਖਲ ਜਾ ਰਹੀ ਸੀ।
ਇਹ ਹਾਦਸਾ ਦੇਰ ਰਾਤ ਕਰੀਬ 8 ਵਜੇ ਪਿੰਡ ਸਿਮੰਡੀ ਨੇੜੇ ਉਸ ਸਮੇਂ ਵਾਪਰਿਆ ਜਦੋਂ ਬੱਸ ਡਰਾਈਵਰ ਦਾ ਕੰਟਰੋਲ ਗੁਆ ਬੈਠਾ ਅਤੇ ਬੱਸ ਸਿੱਧੀ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਬੱਸ ਵਿੱਚ 40-50 ਵਿਆਹ ਵਾਲੇ ਮਹਿਮਾਨ ਸਨ। ਜੋ ਕਿ ਹਰਿਦੁਆਰ ਤੋਂ ਪਿੰਡ ਬੀਰੋਨਖਲ ਜਾ ਰਹੀ ਸੀ ਤਾਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ ਅਤੇ ਬੱਸ ਸਿੱਧੀ 200 ਫੁੱਟ ਡੂੰਘੀ ਖਾਈ ਵਿੱਚ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਲਾੜੀ ਦੇ ਘਰ ਤੋਂ ਦੋ ਕਿਲੋਮੀਟਰ ਦੀ ਦੂਰੀ ‘ਤੇ ਵਾਪਰੀ। ਜਿਸ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਬੱਸ ਵਿੱਚ ਸਵਾਰ ਲੋਕ ਆਪਣੀ ਜਾਨ ਬਚਾਉਣ ਲਈ ਰੌਲਾ ਪਾਉਣ ਲੱਗੇ। ਜਿਸ ਤੋਂ ਬਾਅਦ ਆਸ-ਪਾਸ ਦੇ ਲੋਕ ਵੀ ਮੌਕੇ ‘ਤੇ ਇਕੱਠੇ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਐੱਸਡੀਆਰਐੱਫ ਦੀ ਟੀਮ ਮੌਕੇ ‘ਤੇ ਪਹੁੰਚ ਗਈ, ਜਿਸ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤਾ ਗਿਆ।