ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅੱਜ ਸਵੇਰੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਫਾਈਨਾਂਸਰ ਹੇਮੰਤ ਸੂਦ ਦੇ ਚੰਡੀਗੜ੍ਹ ਰੋਡ ਹੈਮਪਟਨ ਹੋਮਜ਼ ਦੇ ਘਰ ‘ਤੇ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਆਉਣ ਤੋਂ ਬਾਅਦ ਈਡੀ ਨੇ ਮਾਮਲੇ ਦੀ ਜਾਂਚ ਕੀਤੀ। ਜਿਸ ਤੋਂ ਬਾਅਦ ਈਡੀ ਦੇ ਸਾਹਮਣੇ ਕਈ ਵਿਦੇਸ਼ੀ ਲੈਣ-ਦੇਣ ਸਾਹਮਣੇ ਆਏ।
ਇਨ੍ਹਾਂ ਵਿਦੇਸ਼ੀ ਲੈਣ-ਦੇਣ ਨੂੰ ਹੇਮੰਤ ਸੂਦ ਨਾਲ ਜੋੜਿਆ ਜਾ ਰਿਹਾ ਹੈ। ਫਿਲਹਾਲ ਈਡੀ ਦੇ ਕਿਸੇ ਅਧਿਕਾਰੀ ਨੇ ਇਸ ਮਾਮਲੇ ਦੀ ਪੁਸ਼ਟੀ ਨਹੀਂ ਕੀਤੀ ਹੈ। ਈਡੀ ਲਗਾਤਾਰ ਹੇਮੰਤ ਸੂਦ ਤੋਂ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਦੀਆਂ ਜਾਇਦਾਦਾਂ ਦਾ ਰਿਕਾਰਡ ਵੀ ਇਕੱਠਾ ਕੀਤਾ ਜਾ ਰਿਹਾ ਹੈ। ਪਰਿਵਾਰ ਦੇ ਸਾਰੇ ਮੋਬਾਈਲ ਫੋਨ ਬੰਦ ਹਨ।ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਐਕਸ ‘ਤੇ ਲਿਖਿਆ, ‘ਮੈਂ ਇਕ ਸਨਮਾਨਯੋਗ ਨਾਗਰਿਕ ਹਾਂ। ਤਲਾਸ਼ੀ ਕਿਉਂ ਲਈ ਜਾ ਰਹੀ ਹੈ, ਇਸ ਬਾਰੇ ਮੈਨੂੰ ਕੁਝ ਨਹੀਂ ਪਤਾ, ਪਰ ਮੈਂ ਭਰੋਸਾ ਦਿਵਾਉਂਦਾ ਹਾਂ ਕਿ ਮੈਂ ਜਾਂਚ ਵਿਚ ਏਜੰਸੀਆਂ ਨੂੰ ਪੂਰਾ ਸਹਿਯੋਗ ਦੇਵਾਂਗਾ। ਮੈਂ ਉਸਦੇ ਸਾਰੇ ਸਵਾਲਾਂ ਦੇ ਜਵਾਬ ਵੀ ਦੇਵਾਂਗਾ।