ਨਿਊਜ਼ੀਲੈਂਡ ਦਾ ਇਕ ਵਫਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਾ। ਇਸ ਵਫਦ ਵਿਚ ਸਾਬਕਾ ਮਨਿਸਟਰ ਅਤੇ ਨਿਊਜ਼ੀਲੈਂਡ ਦੇ ਇੰਗਲੈਂਡ ਵਿਚ ਨਵਨਿਯੁਕਤ ਅੰਬੈਸਡਰ ਮਿਸਟਰ ਫਿਲਗੋਫ, ਸਾਬਕਾ ਐਮ.ਪੀ. ਮਿਸਟਰ ਮਟ ਰੋਬਸਨ, ਨਿਊਜ਼ੀਲੈਂਡ ਸੈਂਟਰੋ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਅਤੇ ਸੁਪਰੀਮ ਸਿੱਖ ਸੁਸਾਇਟੀ ਦੇ ਸਕੱਤਰ ਰਣਬੀਰ ਸਿੰਘ ਲਾਲੀ ਸ਼ਾਮਲ ਸਨ।
ਸ਼੍ਰੋਮਣੀ ਕਮੇਟੀ ਵੱਲੋਂ ਇਸ ਵਫਦ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਅਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਸਨਮਾਨਿਤ ਕੀਤਾ।