04/23/2024 10:07 PM

ਅਗਲਾ ਹਫਤਾ ਨਹੀਂ ਹੋਣਗੇ ਸਰਕਾਰੀ ਦਫਤਰਾਂ ‘ਚ ਕੰਮ

ਜਲੰਧਰ ਦੇ 42 ਦੇ ਕਰੀਬ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੂੰ ਲੈ ਕੇ ਸੋਮਵਾਰ ਤੋਂ 6 ਦਿਨਾਂ ਹੜਤਾਲ ’ਤੇ ਚਲੇ ਗਏ। ਇਸ ਲਈ ਅਗਲੇ ਦਿਨਾਂ ਲਈ ਦਫਤਰਾਂ ਵਿੱਚ ਆਮ ਲੋਕਾਂ ਦੀ ਖੱਜਲ-ਖੁਆਰੀ ਵਧ ਸਕਦੀ ਹੈ। ਉਧਰ, ਪੰਜਾਬ ਸਰਕਾਰ ਵੀ ਹੜਤਾਲ ਖਤਮ ਕਰਾਉਣ ਲਈ ਐਕਸ਼ਨ ਮੋਡ ਵਿੱਚ ਆ ਗਈ ਹੈ।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ, ਜਨਰਲ ਸਕੱਤਰ ਤਜਿੰਦਰ ਸਿੰਘ ਤੇ ਅਮਨਦੀਪ ਸਿੰਘ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਸਕੀਮ, ਕਰਮਚਾਰੀਆਂ ਦੀਆਂ ਤਰੱਕੀਆਂ ਤੇ ਹੋਰ ਜਾਇਜ਼ ਮੰਗਾਂ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ।

ਇਸ ਤਹਿਤ 28 ਤੇ 29 ਸਤੰਬਰ ਨੂੰ ਕਲਮ ਛੋੜ ਹੜਤਾਲ ਵੀ ਕੀਤੀ ਗਈ ਸੀ ਪਰ ਉਸ ਦਾ ਸਰਕਾਰ’ਤੇ ਕੋਈ ਅਸਰ ਨਹੀਂ ਹੋਇਆ। ਇਸ ਕਾਰਨ ਜੁਆਇੰਟ ਐਕਸ਼ਨ ਕਮੇਟੀ ਵੱਲੋਂ 10 ਤੋਂ 15 ਅਗਸਤ ਤੱਕ ਹੜਤਾਲ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਹੜਤਾਲ ਕਾਰਨ ਲੋਕਾਂ ਨੂੰ ਬੜੀ ਪ੍ਰੇਸ਼ਾਨ ਦਾ ਸਾਹਮਣਾ ਕਰਨਾ ਪਿਆ ਹੈ ਕਿਉਂਕਿ ਪਹਿਲਾ ਸ਼ਨਿਚਰਵਾਰ ਤੇ ਐਤਵਾਰ ਹੋਣ ਕਾਰਨ ਛੁਟੀਆਂ ਸਨ ਤੇ ਹੁਣ ਲੋਕਾਂ ਦੇ ਕੰਮ ਅਗਲੇ ਸੋਮਵਾਰ ਹੋਣਗੇ।