: ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਹੁਣ ਤਿੱਖੇ ਐਕਸ਼ਨ ਦੀ ਤਿਆਰੀ ਕਰ ਲਈ ਹੈ। ਇਹ ਫੈਸਲਾ ਕਿਸਾਨ ਸੰਘਰਸ਼ ਕਮੇਟੀ ਦੀ ਸੂਬਾ ਪੱਧਰੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਮੰਗਾਂ ਨਾ ਮੰਨੇ ਜਾਣ ਤੋਂ ਨਾਰਾਜ਼ ਕਿਸਾਨਾਂ ਨੇ ਕਿਸਾਨ ਸੰਘਰਸ਼ ਕਮੇਟੀ ਦੀ ਸੂਬਾ ਪੱਧਰੀ ਕਮੇਟੀ ਦੀ ਮੀਟਿੰਗ ਵਿੱਚ 15 ਦਸੰਬਰ ਤੋਂ 10 ਜ਼ਿਲ੍ਹਿਆਂ ਵਿੱਚ ਟੋਲ ਪਲਾਜ਼ਿਆਂ ’ਤੇ ਧਰਨੇ ਲਗਾਉਣ ਦਾ ਐਲਾਨ ਕਰ ਦਿੱਤਾ ਹੈ।
ਦਰਅਸਲ ‘ਚ ਕਿਸਾਨ ਸੰਘਰਸ਼ ਕਮੇਟੀ ਦੇ ਬੈਨਰ ਹੇਠ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਚੱਲ ਰਿਹਾ ਡੀਸੀ ਦਫ਼ਤਰਾਂ ਅੱਗੇ ਪੱਕਾ ਧਰਨਾ ਹੁਣ 15 ਦਸੰਬਰ ਤੋਂ ਟੋਲ ਪਲਾਜ਼ਿਆਂ ’ਤੇ ਸ਼ਿਫਟ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਧਰਨਾ 15 ਜਨਵਰੀ ਤੱਕ ਜਾਰੀ ਰਹੇਗਾ। ਉਨ੍ਹਾਂ ਨਾਰਾਜ਼ਗੀ ਜ਼ਾਹਰ ਕੀਤੀ ਕਿ ਕਿਸਾਨ 7 ਦਿਨ ਪਹਿਲਾਂ ਤਰਨਤਾਰਨ ਧਰਨੇ ਵਿੱਚ ਮਾਰੇ ਗਏ ਮਜ਼ਦੂਰ ਬਲਵਿੰਦਰ ਸਿੰਘ ਦੀ ਲਾਸ਼ ਸਮੇਤ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਕਿਸਾਨ ਆਗੂਆਂ ਨੇ ਦੱਸਿਆ ਕਿ 26 ਨਵੰਬਰ ਤੋਂ ਤਰਨਤਾਰਨ ਸਮੇਤ 10 ਜ਼ਿਲ੍ਹਿਆਂ ਦੇ ਡੀਸੀ ਦਫ਼ਤਰਾਂ ਵਿੱਚ ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਨੂੰ ਨੌਕਰੀਆਂ ਦੇਣ, ਫ਼ਸਲਾਂ ਦਾ ਮੁਆਵਜ਼ਾ ਦੇਣ ਸਮੇਤ ਕਈ ਮੰਗਾਂ ਨੂੰ ਲੈ ਕੇ ਧਰਨੇ ਦੇ ਰਹੇ ਹਨ ਪਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਹਾਂ-ਪੱਖੀ ਸੰਕੇਤ ਨਹੀਂ ਦਿਖਾਏ ,ਜਿਸ ਕਰਕੇ ਕਿਸਾਨ ਅਗਲੇ ਐਕਸ਼ਨ ਦੀ ਤਿਆਰੀ ਕਰ ਰਹੇ ਹਨ।