ਟਰਾਂਸਪੋਰਟ ਮੰਤਰੀ ਦੇ ਬਿਆਨ ‘ਤੇ ਭੜਕੇ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਾਈਵੇਟ ਬੱਸ ਰੋਕਣ ‘ਤੇ ਵੱਡਾ ਬਿਆਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਜੋ ਟਰਾਂਸਪੋਰਟ ਨੂੰ ਮਾਫੀਆ ਕਹਿੰਦੇ ਹਨ , ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਮੈਂ ਟਰਾਂਸਪੋਰਟ ਮੰਤਰੀ ਨੂੰ ਕਾਨੂੰਨੀ ਨੋਟਿਸ ਦੇਣ ਜਾ ਰਿਹਾ ਹਾਂ। ਜੇਕਰ ਅੱਜ ਤੋਂ ਬਾਅਦ ਮੀਡੀਆ ਨੇ ਵੀ ਟਰਾਂਸਪੋਰਟ ਦੇ ਕੰਮ ਨੂੰ ਮਾਫੀਆ ਕਿਹਾ ਤਾਂ ਉਨ੍ਹਾਂ ਨੂੰ ਵੀ ਕਾਨੂੰਨੀ ਨੋਟਿਸ ਭੇਜਿਆ ਜਾਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਸਾਡੀ ਟਰਾਂਸਪੋਰਟ ਆਜ਼ਾਦੀ ਤੋਂ ਬਾਅਦ ਤੋਂ ਚੱਲ ਰਹੀ ਹੈ। ਅਸੀਂ ਕੋਈ ਗੈਰ-ਕਾਨੂੰਨੀ ਕੰਮ ਨਹੀਂ ਕਰ ਰਹੇ ਹਾਂ।

ਦਰਅਸਲ ‘ਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਅੰਤਰ-ਰਾਜੀ ਰੂਟਾਂ ’ਤੇ ਬਾਦਲ ਪਰਿਵਾਰ ਤੇ ਵੱਡੇ ਬੱਸ ਆਪਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਬਾਦਲ ਪਰਿਵਾਰ ਨੇ 2007 ਤੋਂ 2017 ਤੱਕ ਆਪਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਆਪਣੇ ਕਥਿਤ ਤੌਰ ’ਤੇ ਨਿੱਜੀ ਕਾਰੋਬਾਰ ਲਈ ਯੋਜਨਾਵਾਂ ਬਣਾਈਆਂ ਤੇ ਬਾਅਦ ਵਿੱਚ ਕਾਂਗਰਸ ਸਰਕਾਰ ਨੇ ਵੀ ਬਾਦਲਾਂ ਦੇ ਟਰਾਂਸਪੋਰਟ ਕਾਰੋਬਾਰ ਚਲਾਉਣ ਵਿੱਚ ਮਦਦ ਕੀਤੀ।

ਉਨ੍ਹਾਂ ਕਿਹਾ ਸੀ ਕਿ ਕਾਂਗਰਸ ਵੱਲੋਂ ਇਸੇ ਮਨਸ਼ੇ ਤਹਿਤ ‘ਪੰਜਾਬ ਟਰਾਂਸਪੋਰਟ ਸਕੀਮ-2018’ ਬਣਾਈ ਗਈ ,ਜਿਸ ’ਚ ਸਰਕਾਰ ਦੀ ਹਿੱਸੇਦਾਰੀ ਘਟਾ ਕੇ ਵੱਡੇ ਬੱਸ ਆਪਰੇਟਰਾਂ ਨੂੰ ਫ਼ਾਇਦਾ ਪਹੁੰਚਾਇਆ ਗਿਆ। ਇਸ ਦਾ ਸਿੱਧਾ ਲਾਭ ਬਾਦਲ ਪਰਿਵਾਰ ਨੂੰ ਮਿਲਿਆ ਤੇ ਚੰਡੀਗੜ੍ਹ ਵਿੱਚ ਬਾਦਲ ਪਰਿਵਾਰ ਦੀਆਂ ਬੱਸਾਂ ਦਾ ਦਾਖ਼ਲਾ ਲਗਾਤਾਰ ਜਾਰੀ ਰਿਹਾ। ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੱਡੀ ਪੱਧਰ ’ਤੇ ਢਾਹ ਲਾਈ ਜਾਂਦੀ ਰਹੀ।
 ਉਨ੍ਹਾਂ ਦੱਸਿਆ ਕਿ ਅੰਤਰ-ਰਾਜੀ ਰੂਟਾਂ ’ਤੇ 39 ਜਾਂ ਇਸ ਤੋਂ ਵੱਧ ਸਵਾਰੀਆਂ ਦੀ ਸਮਰੱਥਾ ਵਾਲੀਆਂ ਏਅਰ-ਕੰਡੀਸ਼ਨਡ ਸਟੇਜ ਕੈਰਿਜ ਬੱਸਾਂ ਸਿਰਫ਼ ਸਟੇਟ ਟਰਾਂਸਪੋਰਟ ਅੰਡਰਟੇਕਿੰਗਜ਼ ਵੱਲੋਂ ਹੀ ਚਲਾਈਆਂ ਜਾਣਗੀਆਂ। ਟਰਾਂਸਪੋਰਟ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਆਪਣੇ ਨਿੱਜ ਲਈ ਖ਼ਜ਼ਾਨੇ ਨੂੰ ਖੋਰਾ ਲਾਉਂਦਾ ਰਿਹਾ ਅਤੇ ਆਪਣੇ ਤੇ ਆਪਣੇ ਸਾਥੀਆਂ ਦੇ ਕਾਰੋਬਾਰ ਨੂੰ ਵਧਾਉਣ ਲਈ ਮਨਮਰਜ਼ੀ ਦੀਆਂ ਸਕੀਮਾਂ ਬਣਾਉਂਦਾ ਰਿਹਾ।
hacklink al hack forum organik hit kayseri escort mariobet girişMostbetslot sitelerideneme bonusu veren sitelertiktok downloadergrandpashabetdeneme bonusu veren sitelerescort1xbet girişAdana escortjojobetporno sexpadişahbetsahabet