ਸ਼੍ਰੀ ਸਵਰਨਦੀਪ ਸਿੰਘ, ਪੀ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ, ਚੋਰੀ, ਲੁੱਟਾਂ ਖੋਹਾਂ ਕਰਨ ਵਾਲੇ ਵਿਅਕਤੀਆਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ, ਪੀ.ਪੀ.ਐਸ ਪੁਲਿਸ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ ਅਤੇ ਸ਼੍ਰੀ ਜਗਦੀਸ਼ ਰਾਜ, ਪੀ.ਪੀ.ਐੱਸ, ਉੱਪ-ਪੁਲਿਸ ਕਪਤਾਨ ਸਬ-ਡਵੀਜਨ ਫਿਲੌਰ ਦੀ ਅਗਵਾਈ ਹੇਠ ਐਸ.ਆਈ ਮਹਿੰਦਰ ਪਾਲ, ਮੁੱਖ ਅਫਸਰ ਥਾਣਾ ਬਿਲਗਾ ਦੀ ਪੁਲਿਸ ਵੱਲੋਂ ਐੱਨ.ਡੀ.ਪੀ.ਐਸ.ਐਕਟ ਮੁੱਕਦਮਾ ਵਿੱਚ ਲੋੜੀਂਦਾ 01 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਗਦੀਸ਼ ਰਾਜ, ਪੀ.ਪੀ.ਐੱਸ, ਉੱਪ-ਪੁਲਿਸ ਕਪਤਾਨ ਸਬ-ਡਵੀਜ਼ਨ ਫਿਲੌਰ ਜੀ ਨੇ ਦੱਸਿਆ ਕਿ ਮਿਤੀ 17-12-2022 ਨੂੰ ASI ਅਨਵਰ ਮਸੀਹ ਨੰਬਰ 97 ਜਲੰ ਥਾਣਾ ਬਿਲਗਾ ਜਿਲ੍ਹਾ ਜਲੰਧਰ ਸਮੇ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਤੋੜੇ ਗਸ਼ਤ ਦੇ ਸਬੰਧ ਵਿੱਚ ਥਾਣਾ ਬਿਲਗਾ ਤੋ ਪਿੰਡ ਖੋਖੇਵਾਲ ਤੇ ਹੁੰਦੇ ਹੋਏ ਪਿੰਡ ਪੁਆਦੜਾ ਆਦਿ ਪਿੰਡਾਂ ਨੂੰ ਜਾ ਰਹੇ ਸੀ।ਜਦ ਪੁਲਿਸ ਪਾਰਟੀ ਚੌਰਸਤਾ ਬਾਹੱਦ ਰਕਬਾ ਬੱਸ ਅੱਡਾ ਖੋਖੇਵਾਲ ਪਾਸ ਪੁੱਜੀ ਤਾਂ ਸਾਹਮਣੇ ਤੋਂ ਪੈਦਲ ਆ ਰਹੇ ਨੌਜਵਾਨ ਨਿਰਮਲ ਸਿੰਘ ਉਰਫ ਨਿੰਮਾ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਬੁਰਜ ਹਸਨ ਥਾਣਾ ਬਿਲਗਾ ਜਿਲ੍ਹਾ ਜਲੰਧਰ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ 05 ਗ੍ਰਾਮ ਸਮੇਤ ਖੁੱਲੀਆਂ ਨਸ਼ੀਲੀਆਂ ਗੋਲੀਆਂ 108 ਬ੍ਰਾਮਦ ਕਰਕੇ ਮੁਕੱਦਮਾ ਨੰਬਰ 143 ਮਿਤੀ 17.12.2022 ਅ/ਧ 21,22(B)-61- 85 NDPS ACT ਥਾਣਾ ਬਿਲਗਾ ਦਰਜ ਰਜਿਸਟਰ ਕਰਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਦੌਰਾਨੇ ਪੁੱਛ-ਗਿੱਛ ਦੋਸ਼ੀ ਨਿਰਮਲ ਸਿੰਘ ਉਰਫ ਨਿੰਮਾ ਨੇ ਦੱਸਿਆ ਕਿ ਉਸਨੇ ਇਹ ਹੈਰੋਇਨ ਅਤੇ ਨਸ਼ੀਲੀਆਂ ਗੋਲੀਆ ਬਖਸ਼ੀਸ਼ ਸਿੰਘ ਉਰਫ ਸ਼ੀਸ਼ਾ ਪੁੱਤਰ ਦਰਸ਼ਨ ਸਿੰਘ ਵਾਸੀ ਬੁਰਜ ਹਸਨ ਥਾਣਾ ਬਿਲਗਾ ਜਿਲ੍ਹਾ ਜਲੰਧਰ ਪਾਸੋਂ ਲੈ ਕੇ ਆਇਆ ਹੈ।ਜਿਸਤੇ ਮੁਕੱਦਮਾ ਉਕਤ ਵਿੱਚ ਬਖਸ਼ੀਸ਼ ਸਿੰਘ ਉਰਫ ਸ਼ੀਸ਼ਾ ਉਕਤ ਨੂੰ ਧਾਰਾ 29 NDPS Act ਤਹਿਤ ਨਾਮਜਦ ਕੀਤਾ ਗਿਆ।ਜਿਸਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇਗਾ।
ਬ੍ਰਾਮਦਗੀ ਦਾ ਵੇਰਵਾ
1. ਹੈਰੋਇਨ ਵਜ਼ਨੀ 5 ਗ੍ਰਾਮ
2. ਖੁੱਲੀਆ ਨਸ਼ੀਲੀਆਂ ਗੋਲੀਆਂ 108