ਚੰਡੀਗੜ੍ਹ: ਸੰਘਣੀ ਧੁੰਦ ਕਾਰਨ ਸੂਬੇ ਵਿੱਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਕੀਤਾ ਹੈ।ਉਨ੍ਹਾ ਟਵੀਟ ਕਰਕੇ ਕਿਹਾ,ਸੂਬੇ ‘ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ। ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ।
https://twitter.com/BhagwantMann/status/1605134487347609601?ref_src=twsrc%5Etfw%7Ctwcamp%5Etweetembed%7Ctwterm%5E1605134487347609601%7Ctwgr%5E5d3f6d3c910b554e82ee82eecfe2277d800ea82d%7Ctwcon%5Es1_&ref_url=https%3A%2F%2F%2F2022%2F12%2F20%2Fpunjabs-school-timings-changed-due-to-dense-fog-schools-will-open-at-10-am-from-december-21-to-january-21%2F