ਸ੍ਰੀ ਮੁਕਤਸਰ ਸਾਹਿਬ- ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਸਬੰਧੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਹਜ਼ੂਰੀ ਰਾਗੀ ਗਗਨਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਰਾਹੀ ਸੰਗਤ ਨੂੰ ਨਿਹਾਲ ਕੀਤਾ।
ਇਸ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਮੂਲਮੰਤਰ ਦਾ ਜਾਪ ਵੀ ਕੀਤਾ ਗਿਆ। ਸੰਗਤ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਰਾਗੀ, ਢਾਡੀ ਅਤੇ ਪ੍ਰਚਾਰਕ ਸਿੰਘਾਂ ਨੇ ਸੰਗਤ ਨੂੰ ਗੁਰਇਤਿਹਾਸ ਨਾਲ ਜੋੜਿਆ।