ਭਰੀ ਜਵਾਨੀ ਨਸ਼ੇ ਦੀ ਭੇਟ ਚੜ੍ਹਿਆ ਮੁੰਡਾ, ਮਾਪਿਆਂ ਦਾ ਰੋ-ਰੋ ਬੁਰਾ ਹਾਲ

ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਧੱਕਦੀ ਜਾ ਰਹੀ ਹੈ। ਨਸ਼ਿਆਂ ਕਰਕੇ ਮਾਪਿਆਂ ਦੇ ਜਵਾਨ ਪੁੱਤ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਲੁਧਿਆਣਾ ਜ਼ਿਲ੍ਹੇ ਤੋਂ ਜਿਥੇ ਇੱਕ 22 ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।

ਪਰਿਵਾਰ ਦਾ ਇਲਜ਼ਾਮ ਹੈ ਕਿ ਨੌਜਵਾਨ ਦੇ ਦੋਸਤਾਂ ਨੇ ਆਟੋ ਵਿੱਚ ਬੈਠਦੇ ਹੀ ਉਸਦੇ ਬੇਟੇ ਨੂੰ ਓਵਰਡੋਜ਼ ਨਸ਼ਾ ਕਰਵਾ ਦਿੱਤਾ। ਇਸ ਤੋਂ ਬਾਅਦ ਨੌਜਵਾਨ ਆਪਣੇ ਆਪ ਨੂੰ ਸੰਭਾਲ ਨਹੀਂ ਸਕਿਆ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦਾ ਨਾਂ ਗੁਰਸਿਮਰਨਜੀਤ ਸਿੰਘ ਹੈ।

About The Author