04/26/2024 8:08 AM

ਭਾਰਤ,ਪਾਕਿਸਤਾਨ ਅਤੇ ਅਫਗਾਨਿਸਤਾਨ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ,ਫੈਜ਼ਾਬਾਦ ਤੋਂ 79 ਕਿਲੋਮੀਟਰ ਭੂਚਾਲ ਦਾ ਕੇਂਦਰ

ਵੀਰਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ਦੇ ਵਿੱਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭਾਰਤ ਦੇ ਨਾਲ-ਨਾਲ ਅਫਗਾਨਿਸਤਾਨ ਅਤੇ ਪਾਕਿਸਤਾਨ ਦੇ ਲਾਹੌਰ ਦੇ ਵਿੱਚ ਵੀ ਭੂਚਾਲ ਦੇ ਝਟਕੇ ਲੱਗਣ ਦੀ ਸੂਚਨਾ ਹੈ। ਭਾਰਤ ਵਿੱਚ ਪੰਜਾਬ, ਜੰਮੂ-ਕਸ਼ਮੀਰ, ਦਿੱਲੀ-ਐੱਨਸੀਆਰ ਅਤੇ ਨਾਲ ਲੱਗਦੇ ਇਲਾਕਿਆਂ ਦੇ ਵਿੱਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਮਿਲੀ ਜਾਣਕਾਰੀ ਦੇ ਮੁਤਾਬਕ ਵੀਰਵਾਰ ਰਾਤ 8 ਵਜੇ ਦੇ ਕਰੀਬ ਭਾਰਤ ਦੇ ਜੰਮੂ-ਕਸ਼ਮੀਰ, ਦਿੱਲੀ-ਐੱਨਸੀਆਰ, ਪਾਕਿਸਤਾਨ, ਅਫਗਾਨਿਸਤਾਨ, ਤਜ਼ਾਕਿਸਤਾਨ ਆਦਿ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ 5.9 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਫਾਇਜ਼ਾਬਾਦ ਵਿੱਚ ਦੱਸਿਆ ਜਾ ਰਿਹਾ ਹੈ। ਹਾਲਾਂਕਿ ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਹੋਣ ਦੀ ਕੋਈ ਵੀ ਖਬਰ ਸਾਹਮਣੇ ਨਹੀਂ ਆਈ ਹੈ।