ਪੰਜਾਬ ‘ਚ ਵੱਧ ਰਹੀ ਕੜਾਕੇ ਦੀ ਠੰਡ ਨੂੰ ਦੇਖਦਿਆਂ ਸੂਬਾ ਸਰਕਾਰ ਵੱਲੋਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ ‘ਚ ਵਾਧਾ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਸੱਤਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 14 ਜਨਵਰੀ ਤੱਕ ਛੁੱਟੀਆਂ ਐਲਾਨੀਆਂ ਗਈਆਂ ਹਨ।
ਦੂਜੇ ਪਾਸੇ 8ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਅਤੇ ਪ੍ਰਾਇਮਰੀ, ਸੈਕੰਡਰੀ ਵਿਭਾਗਾਂ ਦੇ ਅਧਿਆਪਕਾਂ ਲਈ ਸਕੂਲ ਖੁੱਲਣਗੇ ਪਰ ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਹੋਵੇਗਾ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਟਵੀਟ ਕੀਤਾ ਅਤੇ ਲਿਖਿਆ “ਪੰਜਾਬ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। 8ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਅਤੇ ਪ੍ਰਾਇਮਰੀ/ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ। ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਹੋਵੇਗਾ।”
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੰਘਣੀ ਧੁੰਦ ਅਤੇ ਠੰਡ ਨੂੰ ਦੇਖਦਿਆਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਸੀ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ 21 ਦਸੰਬਰ ਤੋਂ ਲੈ ਕੇ 21 ਜਨਵਰੀ ਤੱਕ ਸਰਕਾਰੀ, ਸਰਕਾਰੀ-ਏਡਿਡ, ਮਾਨਤਾ ਪ੍ਰਾਪਤ ਅਤੇ ਨਿਜੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ ਕਰ ਦਿੱਤਾ ਗਿਆ ਸੀ।