ਪੰਜਾਬ ਡੈਸਕ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਰਾਹੁਲ ਗਾਂਧੀ ਨੇ ਸਿਰ ‘ਤੇ ਕੇਸਰੀ ਰੰਗ ਦੀ ਦਸਤਾਰ ਸਜਾਈ ਹੋਈ ਹੈ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਰਿੰਦਰ ਸਿੰਘ ਰਾਜਾ ਵੜਿੰਗ ਸਣੇ ਕਈ ਹੋਰ ਵੱਡੇ ਨੇਤਾ ਮੌਜੂਦ ਹਨ। ਇਸ ਤੋਂ ਇਲਾਵਾ ਕਿਹਾ ਜਾ ਰਿਹਾ ਹੈ ਕਿ ਉਹ ਸ਼੍ਰੀ ਦੁਰਗਿਆਣਾ ਮੰਦਿਰ ਤੇ ਸ਼੍ਰੀ ਰਾਮਤੀਰਥ ਵਿਖੇ ਵੀ ਮੱਥਾ ਟੇਕਣਗੇ ਅਤੇ ਜਲ੍ਹਿਆਂਵਾਲੇ ਬਾਗ਼ ਦੇ ਸ਼ਹੀਦਾਂ ਨੂੰ ਵੀ ਨਮਨ ਕਰਨਗੇ।

Users Today : 12