04/27/2024 10:33 AM

ਜਿਲ੍ਹਾ ਜਲੰਧਰ ਦਿਹਾਤੀ ਦੋ ਥਾਣਾ ਲੋਹੀਆ ਦੀ ਪੁਲਿਸ ਵੱਲੋ ਮੁਕੱਦਮਾ ਨੰਬਰ 5 ਮਿਤੀ 23.01.2020 ਜੁਰਮ 21-61-85 NDPS ਥਾਣਾ ਲੋਹੀਆ ਦੇ 01 ਨਸ਼ਾ ਤਕਸਰ ਭਗੌੜੇ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ।

ਸ੍ਰੀ ਸਵਰਨਦੀਪ ਸਿੰਘ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ-ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ ਨਸ਼ਾ ਤਸਕਰਾਂ/ਭਗੌੜਿਆ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ. ਪੁਲਿਸ ਕਪਤਾਨ (ਤਫਤੀਸ਼ ) ਅਤੇ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਸੁਰਜੀਤ ਸਿੰਘ ਪੰਜਾ ਮੁੱਖ ਅਫਸਰ ਥਾਣਾ ਲੋਹੀਆਂ ਦੀ ਪੁਲਿਸ ਵੱਲੋਂ ਮੁਕੱਦਮਾ ਨੰਬਰ 5 ਮਿਤੀ 23,01,2020 ਜੁਰਮ 21-61-85 NDES ਥਾਣਾ ਲੋਹੀਆ ਦੇ

01 ਨਸ਼ਾ ਤਕਸਰ ਭਗੌੜੇ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆਂ ਕਿ ਮਿਤੀ 22.01.2023 ਨੂੰ ਏ.ਐਸ.ਆਈ ਮੋਹਨ ਸਿੰਘ ਥਾਣਾ ਲੋਹੀਆ ਨੇ ਸਮੇਤ ਕਰਮਚਾਰੀਆਂ ਦੇ ਦੌਰਾਨੇ ਗਸ਼ਤ ਮੁਕੱਦਮਾ ਨੰਬਰ 5 ਮਿਤੀ 23.11.2020 ਜੁਰਮ 21-61-85 NEES ਥਾਣਾ ਲੋਹੀਆਂ ਦੇ ਦੋਸ਼ੀ ਇੰਦਰਜੀਤ ਸਿੰਘ ਉਰਫ ਸੋਨੂੰ ਪੁੱਤਰ ਪ੍ਰੇਮ ਸਿੰਘ ਵਾਸੀ ਜਲਾਲਪੁਰ ਕਲਾਂ ਥਾਣਾ ਲੋਹੀਆਂ ਜਿਸ ਮਿਤੀ 16-01-2023 ਨੂੰ ਮਾਣਯੋਗ ਅਦਾਲਤ ਸ੍ਰੀ ਯੁਕਤੀ ਗੋਇਲ ਐਡੀਸ਼ਨਲ ਸ਼ੈਸ਼ਨ ਜੱਜ ਸਾਹਿਬ ਜਲੰਧਰ ਜੀ ਵਲੋਂ ਪੀ.ਓ. ਕਰਾਰ ਦਿੱਤਾ ਗਿਆ ਸੀ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ।